ਪੰਜਾਬ ਹੁਸ਼ਿਆਰਪੁਰ ’ਚ ਟਿੱਪਰ ਚਾਲਕ ਨੇ ਕੁਲਚਿਆ ਸਾਬਕਾ ਸਰਪੰਚ/ ਮੋਟਰ ਸਾਇਕਲ ’ਤੇ ਜਾਂਦੇ ਨੂੰ ਟਿੱਪਰ ਨੇ ਮਾਰੀ ਟੱਕਰ/ ਪੁਲਿਸ ਨੇ ਡਰਾਈਵਰ ਨੂੰ ਗ੍ਰਿਫਤਾਰ ਕਰ ਕੇ ਜਾਂਚ ਕੀਤੀ ਸ਼ੁਰੂ By admin - February 26, 2026 0 1 Facebook Twitter Pinterest WhatsApp ਹੁਸ਼ਿਆਰਪੁਰ ਦੇ ਪਿੰਡ ਸ਼ਾਹਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਸਾਬਕਾ ਸਰਪੰਚ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੂਹੜ ਸਿੰਘ ਵਾਸੀ ਪਿੰਡ ਅਚਲਪੁਰ ਵਜੋਂ ਹੋਈ ਹੈ ਜੋ ਪਿੰਡ ਦੇ ਸਾਬਕਾ ਸਰਪੰਚ ਸਨ। ਜਾਣਕਾਰੀ ਅਨੁਸਾਰ ਚੂਹੜ ਸਿੰਘ ਆਪਣੇ ਮੋਟਰ ਸਾਇਕਲ ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਆਪਣੇ ਪਿੰਡ ਵੱਲ ਜਾ ਰਹੇ ਸੀ ਕਿ ਪਿੰਡ ਸ਼ਾਹਪੁਰ ਨੇੜੇ ਓਵਰਲੋਡ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਟਿੱਪਰ ਚਾਲਕ ਨੂੰ ਗਿਫਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਮੌਕੇ ਤੇ ਪਹੁੰਚੇ ਅਮਰਪ੍ਰੀਤ ਸਿੰਘ ਲਾਲੀ ਹਲਕਾ ਇੰਚਾਰਜ ਕਾਂਗਰਸ, ਦਰਸ਼ਨ ਸਿੰਘ ਮੱਟੂ ਸੂਬਾਈ ਆਗੂ ਕੰਢੀ ਸੰਗਰਸ਼ ਕਮੇਟੀ, ਜਸਵੀਰ ਔਲਖ ਕਾਂਗਰਸ ਆਗੂ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਲਿਆਂਦਾ ਗਿਆ। ਹਾਦਸੇ ਉਪਰੰਤ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੌਕੇ ਤੇ ਪਹੁੰਚੇ ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨੇ ਟਿੱਪਰ ਚਾਲਕ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।