ਪੰਜਾਬ ਪਠਾਨਕੋਟ ’ਚ ਜੋੜੇ ਨੇ ਕਾਇਮ ਕੀਤੀ ਮਨੁੱਖਤਾ ਦੀ ਮਿਸਾਲ/ ਸੜਕ ਹਾਦਸੇ ਚ ਜ਼ਖਮੀ ਨੂੰ ਪਹੁੰਚਾਇਆ ਹਸਪਤਾਲ/ ਸਮੇਂ ਸਿਰ ਸਹਾਇਤਾ ਮਿਲਣ ਕਾਰਨ ਬਚੀ ਜਾਨ By admin - February 26, 2026 0 2 Facebook Twitter Pinterest WhatsApp ਪਠਾਨਕੋਟ ਵਿੱਚ ਇੱਕ ਪਤੀ-ਪਤਨੀ ਨੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਨੇ ਰਾਤ ਦੇ ਹਨੇਰੇ ਵਿੱਚ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਇੱਕ ਨੌਜਵਾਨ ਨੂੰ ਪਠਾਨਕੋਟ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਸਮੇਂ ਸਿਰ ਇਲਾਜ ਮਿਲਣ ਕਾਰਨ ਨੌਜਵਾਨ ਦੀ ਜਾਨ ਬਚ ਗਈ। ਘਟਨਾ ਪਠਾਨਕੋਟ ਦੇ ਮਾਧੋਪੁਰ ਰੋਡ ਤੋਂ ਸਾਹਮਣੇ ਆਈ ਜਿੱਥੇ ਰਾਤ ਦੇ ਹਨੇਰੇ ਵਿਚ ਇਕ ਨੌਜਵਾਨ ਜ਼ਖਮੀ ਹਾਲਤ ਵਿਚ ਪਿਆ ਸੀ। ਇਸੇ ਦੌਰਾਨ ਉੱਥੋਂ ਲੰਘ ਰਹੇ ਜੋੜੇ ਨੇ ਨੌਜਵਾਨ ਨੂੰ ਆਪਣੀ ਕਾਰ ਵਿਚ ਪਾ ਕੇ ਹਸਪਤਾਲ ਪਹੁੰਚਾਇਆ। ਜੋੜੇ ਦੇ ਇਸ ਉਪਰਾਲੇ ਸਾਰੇ ਪਾਸੇ ਚਰਚਾ ਹੋ ਰਹੀ ਹੈ ਅਤੇ ਲੋਕ ਦੀ ਸ਼ਲਾਘਾ ਕਰ ਰਹੇ ਹਨ। ਜਾਣਕਾਰੀ ਅਨੁਸਾਰ ਦੋਵੇਂ ਪਤੀ ਪਤਨੀ ਪਠਾਨਕੋਟ ਮਾਧੋਪੁਰ ਰੋਡ ‘ਤੇ ਲੰਘ ਰਹੇ ਸਨ ਕਿ ਇਸੇ ਦੌਰਾਨ ਉਨ੍ਹਾਂ ਨੇ ਇੱਕ ਹਾਦਸੇ ਵਿੱਚ ਜ਼ਖਮੀ ਹੋਏ ਇੱਕ ਨੌਜਵਾਨ ਨੂੰ ਹਨੇਰੇ ਵਿਚ ਪਿਆ ਵੇਖਿਆ। ਜੋੜੇ ਦੇ ਦੱਸਣ ਮੁਤਾਬਕ ਇਹ ਨੌਜਵਾਨ ਸੜਕ ‘ਤੇ ਦਰਦ ਨਾਲ ਤੜਫ ਰਿਹਾ ਸੀ। ਜ਼ਖਮੀ ਨੌਜਵਾਨ ਨੂੰ ਸੜਕ ‘ਤੇ ਪਿਆ ਦੇਖ ਕੇ ਉਨ੍ਹਾਂ ਨੇ ਤੁਰੰਤ ਆਪਣੀ ਕਾਰ ਰੋਕ ਲਈ ਅਤੇ ਕਾਰ ਵਿੱਚ ਪਾ ਕੇ ਇਲਾਜ ਲਈ ਪਠਾਨਕੋਟ ਸਿਵਲ ਹਸਪਤਾਲ ਪਹੁੰਚਾਇਆ। ਇਸ ਦੇ ਨਾਲ ਹੀ ਜ਼ਖਮੀ ਨੌਜਵਾਨ ਦੇ ਘਰ ਨੂੰ ਵੀ ਫੋਨ ਕਰ ਕੇ ਹਾਦਸੇ ਬਾਰੇ ਸੂਚਿਤ ਕੀਤਾ ਗਿਆ। ਇਸ ਮੌਕੇ ‘ਤੇ ਪਠਾਨਕੋਟ ਸਿਵਲ ਹਸਪਤਾਲ ਵਿੱਚ ਤਾਇਨਾਤ ਚੌਕੀ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਪਤੀ-ਪਤਨੀ ਨੇ ਪਠਾਨਕੋਟ ਮਾਧੋਪੁਰ ਰੋਡ ‘ਤੇ ਇੱਕ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਉਨ੍ਹਾਂ ਨੇ ਬਹੁਤ ਹੀ ਨੇਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਣਕਾਰੀ ਸਬੰਧਤ ਪੁਲਿਸ ਸਟੇਸ਼ਨ ਸੁਜਾਨਪੁਰ ਨੂੰ ਭੇਜ ਦਿੱਤੀ ਗਈ ਹੈ। ਕਾਨੂੰਨ ਅਨੁਸਾਰ ਜੋ ਵੀ ਕਾਰਵਾਈ ਜ਼ਰੂਰੀ ਹੋਵੇਗੀ, ਕੀਤੀ ਜਾਵੇਗੀ। ਜ਼ਖਮੀ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਖਮੀ ਨੌਜਵਾਨ ਦੇ ਮਾਪਿਆਂ ਨੇ ਪਤੀ-ਪਤਨੀ ਦਾ ਧੰਨਵਾਦ ਕੀਤਾ ਹੈ।