ਪੰਜਾਬ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਪਹੁੰਚੇ ਜਥੇਦਾਰ ਗੜਗੱਜ/ ਵਿਦਿਆਰਥੀ ਜਥੇਬੰਦੀ ਦੇ ਸਮਾਗਮ ’ਚ ਕੀਤੀ ਸ਼ਿਰਕਤ/ ਪੰਜਾਬੀ ਜ਼ੁਬਾਨ ਲਈ ਕੀਤੇ ਉਪਰਾਲੇ ਦੀ ਭਰਵੀਂ ਸ਼ਲਾਘਾ By admin - February 26, 2026 0 1 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਪੰਜਾਬੀ ਜ਼ੁਬਾਨ ਬਾਰੇ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਵੱਲੋਂ ਪੰਜਾਬੀ ਜ਼ੁਬਾਨ ਬਾਰੇ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨੌਜਵਾਨਾਂ ਦਾ ਪੰਜਾਬੀ ਜ਼ੁਬਾਨ ਪ੍ਰਤੀ ਪਿਆਰ ਵੇਖ ਕੇ ਬਹੁਤ ਚੰਗਾ ਲੱਗਿਆ ਹੈ। ਸਮਾਣਾ ਵਿਖੇ ਬੇਅਦਬੀ ਰੋਕੂ ਕਾਨੂੰਨ ਬਾਰੇ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮੰਗ ਬਿਲਕੁਲ ਜਾਇਜ਼ ਹੈ, ਇਸ ਲਈ ਪੰਜਾਬ ਸਰਕਾਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਮੁਤਾਬਕ ਸਖਤ ਕਾਨੂੰਨ ਬਣਾਉਣਾ ਚਾਹੀਦਾ ਹੈ।