ਪੰਜਾਬ ਸੰਗਰੂਰ ਵਾਸੀ ਫੌਜੀ ਜਵਾਨ ਦੀ ਮਨੀਪੁਰ ’ਚ ਸ਼ਹੀਦੀ/ ਡਿਊਟੀ ਦੌਰਾਨ ਹੋਈ ਫਾਇਰਿੰਗ ’ਚ ਗਈ ਜਾਨ/ ਪਰਿਵਾਰ ਤੇ ਪਿੰਡ ’ਚ ਸੋਗ ਦੀ ਲਹਿਰ By admin - February 26, 2026 0 1 Facebook Twitter Pinterest WhatsApp ਸੰਗਰੂਰ ਦੇ ਪਿੰਡ ਮਹਿਲਾਂ ਚੌਂਕ ਨਾਲ ਸਬੰਧਤ ਫੌਜੀ ਜਵਾਨ ਦੇ ਮਨੀਪੁਰ ਵਿਖੇ ਸ਼ਹੀਦ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਗੁਰਪ੍ਰੀਤ ਸਿੰਘ 21 ਸਾਲਾਂ ਤੋਂ ਫੌਜ ਵਿਚ ਸੇਵਾ ਨਿਭਾਅ ਰਿਹਾ ਸੀ ਅਤੇ ਇਸ ਵੇਲੇ ਮਨੀਪੁਰ ਵਿਖੇ ਤੈਨਾਤ ਸੀ, ਜਿੱਥੇ ਦੇਸ਼ ਵਿਰੋਧੀ ਅਨਸਰਾਂ ਦੀ ਫਾਇਰਿੰਗ ਦੌਰਾਨ ਸ਼ਹੀਦ ਹੋ ਗਿਆ ਹੈ। ਸ਼ਹੀਦੀ ਦੀ ਖਬਰ ਪਿੰਡ ਪਹੁੰਚਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਚੌਂਕ ਦੇ ਗੁਰਪ੍ਰੀਤ ਸਿੰਘ ਫੌਜ ‘ ਚ ਮਨੀਪੁਰ ਵਿਖੇ ਤਾਇਨਾਤ ਸਨ ਜੋ ਦੇਸ਼ ਵਿਰੋਧੀ ਅਨਸਰਾਂ ਨਾਲ ਫਾਇਰਿੰਗ ਦੌਰਾਨ ਸ਼ਹੀਦ ਹੋ ਗਏ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਡਿਊਟੀ ਦੌਰਾਨ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਆਪਣਾ ਬਲੀਦਾਨ ਦੇ ਗਏ। ਸ਼ਹੀਦ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ। ਨੰਬਰਦਾਰ ਯੂਨੀਅਨ ਪੰਜਾਬ ਦੇ ਆਗੂ ਰਣ ਸਿੰਘ ਮਹਿਲਾਂ ਨੇ ਪੀੜਤ ਪਰਿਵਾਰ ਲਈ ਸਰਕਾਰ ਤੋਂ ਯੋਗ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਿੰਡ ਵਿੱਚ ਸ਼ਹੀਦ ਦੀ ਯਾਦ ਵਿੱਚ ਢੁੱਕਵੀਂ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ। ਸ਼ਹੀਦ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਭਲਕੇ ਹੋਵੇਗਾ।