ਗੁਰਦਾਸਪੁਰ ’ਚ ਸ਼ਹੀਦ ਦੇ ਪਰਿਵਾਰ ਨੂੰ ਮਿਲੇ ਸੁਨੀਲ ਜਾਖੜ/ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ/ ਕਿਹਾ, ਕੇਜਰੀਵਾਲ ਨੇ ਸੀਐਮ ਨੂੰ ਚੁਟਕਲੇ ਸੁਣਾਉਣ ਲਈ ਰੱਖਿਐ…

0
2

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਤੇ ਦਿਨ ਸ਼ਹੀਦ ਹੋਣ ਪੁਲਿਸ ਮੁਲਾਜਮ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਕੰਟਰੋਲ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਈ ਹੈ ਅਤੇ ਇਹ ਸਿਰਫ ਕੇਜਰੀਵਾਲ ਦੇ ਇਸ਼ਾਰੇ ’ਤੇ ਚੱਲ ਰਹੀ ਹੈ।
ਉਹਨਾ ਤੰਜ ਕਸਦਿਆਂ ਕਿਹਾ ਕਿ ਕੇਜਰੀਵਾਲ ਨੇ ਤਾਂ ਭਗਵੰਤ ਮਾਨ ਨੂੰ ਸਿਰਫ ਚੁਟਕਲੇ ਸੁਣਾਉਣ ਲਈ ਰੱਖਿਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਮਰੇ ਲਗਾਉਣ ਅਤੇ ਐਂਟੀ ਡਰੋਨ ਸਿਸਟਮ ਲਗਾਉਂਦੇ ਢੰਡੋਰੇ ਪਿੱਟੇ ਗਏ ਅਤੇ ਕਰੋੜਾਂ ਰੁਪਏ ਇਥੇ ਖਰਚ ਕੀਤੇ ਗਏ ਪਰ ਉਸਦਾ ਕੋਈ ਨਤੀਜਾ ਸਾਹਮਣੇ ਨਹੀਂ ਆਇਆ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਅਜੇ ਵੀ ਵੱਡੀ ਮਾਤਰਾ ਵਿੱਚ ਹਥਿਆਰ ਤੇ ਹੈਰੋਇਨ ਵਰਗੇ ਨਸ਼ੀਲੇ ਪਦਾਰਥ ਤੇ ਸਰਹੱਦ ਪਾਰ ਕਰਵਾ ਕੇ ਭੇਜੇ ਜਾ ਰਹੇ ਹਨ। ਸ਼ਹੀਦ ਪਰਿਵਾਰ ਨਾਲ ਹਮਦਰਦੀ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸ਼ਹੀਦ ਪਰਿਵਾਰ ਦੇ ਨਾਲ ਹੈ ਅਤੇ ਇਸ ਪਰਿਵਾਰ ਦੀ ਹਰ ਪ੍ਰਕਾਰ ਦੀ ਮਦਦ ਕੀਤੀ ਜਾਵੇਗੀ।

LEAVE A REPLY

Please enter your comment!
Please enter your name here