ਪੰਜਾਬ ਫਰੀਦਕੋਟ ਵਿਖੇ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਸਮਾਗਮ/ ਮੰਤਰੀ ਬਲਜੀਤ ਕੌਰ, ਦੇ ਵਿਧਾਇਕ ਸੇਖੋਂ ਨੇ ਕੀਤੀ ਸ਼ਿਰਕਤ/ ਸਰਕਾਰ ਦੇ ਬਜ਼ੁਰਗਾਂ ਲਈ ਕੀਤੇ ਕੰਮਾਂ ਦਾ ਕੀਤਾ ਗੁਣਗਾਣ By admin - February 27, 2026 0 1 Facebook Twitter Pinterest WhatsApp ਫਰੀਦਕੋਟ ਵਿਖੇ ਅੱਜ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਕੋਟਕਪੂਰਾ ਰੋਡ ਤੇ ਸਥਿਤ ਤਾਜ ਪੈਲੇਸ ਵਿਖੇ ਰੱਖੇ ਗਏ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਬਜ਼ੁਰਗਾਂ ਦੀ ਸੇਵਾ ਤੇ ਮਾਨ ਸਨਮਾਨ ਲਈ ਕੀਤੇ ਜਾ ਰਹੇ ਕੰਮਾਂ ਦਾ ਬਿਊਰਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਬਜ਼ੁਰਗਾਂ ਨੂੰ ਬਣਦਾ ਮਾਨ-ਸਨਮਾਨ ਦੇਣਾ ਹੈ। ਇਸ ਮੌਕੇ ਲਾਏ ਗਏ ਮੁਫਤ ਮੈਡੀਕਲ ਕੈਂਪ ਦੌਰਾਨ ਬਜ਼ੁਰਗਾਂ ਦਾ ਮੁਫਤ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਬਜੁਰਗਾਂ ਲਈ ਸ਼ੁਰੂ ਕੀਤੀ ਸਾਡਾ ਬਜ਼ੁਰਗ ਸਾਡਾ ਮਾਨ ਮੁਹਿੰਮ ਤਹਿਤ ਅੱਜ ਜਿਲ੍ਹਾ ਫਰੀਦਕੋਟ ਵਿੱਚ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ ਵਿਸ਼ੇਸ਼ ਗਿਆਨ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਵਿਸ਼ੇਸ਼ਗਿਆਨ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਨੋਜਵਾਨਾਂ ਅਤੇ ਬਜੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਰ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਵਿਧਾਇਕ ਸੇਖੋਂ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਐਸ.ਡੀ.ਐਮ. ਫਰੀਦਕੋਟ ਅਮਨਦੀਪ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੱਜ ਸਾਡਾ ਬਜੁਰਗ ਸਾਡਾ ਮਾਣ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜੁਰਗ ਸਿਰਫ ਘਰ ਦਾ ਹੀ ਨਹੀਂ ਬਲਕਿ ਸਮਾਜ ਦਾ ਵੀ ਮਾਣ ਹਨ। ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਬਜੁਰਗਾਂ ਦਾ ਮੁਫਤ ਸਿਹਤ ਚੈਕਅੱਪ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਟੈਸਟ ਕੀਤੇ ਗਏ ਹਨ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਐਸ.ਡੀ.ਐਮ ਦਫਤਰ ਅਤੇ ਡੀ.ਸੀ. ਦਫਤਰਾਂ ਵਿੱਚ ਕਾਊਂਟਰ ਲਗਾ ਕੇ ਸਿਹਤ ਬੀਮਾ ਕਾਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਾਰਡ ਬਿਲਕੁਲ ਮੁਫਤ ਵਿੱਚ ਬਣਾਏ ਜਾ ਰਹੇ ਹਨ ਅਤੇ ਜੇਕਰ ਕੋਈ ਕਾਰਡ ਬਣਾਉਣ ਲਈ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕੀਤੀ ਜਾਵੇ ਅਤੇ ਉਨ੍ਹਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।