ਚੰਡੀਗੜ੍ਹ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਨ ਦੀ ਧਮਕੀ/ ਸੁਰੱਖਿਆ ਏਜੰਸੀਆ ਨੇ ਸਕੂਲ ਪਹੁੰਚ ਕੇ ਜਾਂਚ ਕੀਤੀ ਸ਼ੁਰੂ

0
1

ਚੰਡੀਗੜ੍ਹ ਅਤੇ ਨਾਲ ਲੱਗਦੇ ਮੋਹਾਲੀ ਵਿਚ ਸਕੂਲਾਂ ਤੇ ਅਹਿਮ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਘਟਨਾ ਵਿਚ ਚੰਡੀਗੜ੍ਹ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੀ। ਖਬਰਾਂ ਮੁਤਾਬਕ ਧਮਕੀ ਵਿਚ ਚੰਡੀਗੜ੍ਹ ਦੇ ਸੈਕਟਰ-38 ਵਿਚਲੇ ਵਿਵੇਕ ਹਾਈ ਸਕੂਲ ਤੋਂ ਇਲਾਵਾ ਸੇਂਟ ਜੋਨਸ ਹਾਈ ਸਕੂਲ ਸੈਕਟਰ 27,  ਸੌਪਿਨਜ਼ ਸਕੂਲ ਸੈਕਟਰ 32 ਸਕੂਲ ਸ਼ਾਮਲ ਹਨ।
ਇਨ੍ਹਾਂ ਸਕੂਲਾਂ ਨੂੰ ਈਮੇਲ ਰਾਹੀਂ ਧਮਕੀ ਭਰਿਆ ਸੰਦੇਸ਼ ਭੇਜਿਆ ਗਿਆ। ਧਮਕੀ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਤੁਰੰਤ ਹਰਕਤ ਵਿੱਚ ਆ ਗਿਆ।ਪੁਲੀਸ, ਡੌਗ ਸਕੁਐਡ, ਬੰਬ ਨਿਰੋਧਕ ਦਸਤਾ ਅਤੇ ਖੁਫੀਆ ਏਜੰਸੀਆਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਸਾਰੇ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸ਼ੱਕੀ ਵਸਤੂ ਦਾ ਪਤਾ ਲਗਾਇਆ ਜਾ ਸਕੇ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਇਤਰਾਜ਼ਯੋਗ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ। ਜਾਂਚ ਏਜੰਸੀਆਂ ਧਮਕੀ ਭਰੀ ਈਮੇਲ ਦੀ ਤਕਨੀਕੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ ਅਤੇ ਸਾਈਬਰ ਸੈੱਲ ਦੀ ਮਦਦ ਨਾਲ ਇਸ ਧਮਕੀ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here