ਮਾਨਸਾ ’ਚ ਪਤੀ ਵੱਲੋਂ ਪਤਨੀ ਦਾ ਕਤਲ/ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਕੇ ਫਰਾਰ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
1

 

ਮੋਗਾ ਅਧੀਨ ਆਉਂਦੇ ਸਰਦੂਲਗੜ੍ਹ ਦੇ ਪਿੰਡ ਖੈਰਾ ਖੁਰਦ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਦਾ ਤੇਜਧਾਰ ਹਥਿਆਰ ਦੇ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਵਾਰਦਾਤ ਤੋਂ ਬਾਅਦ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਸਰਦੂਲਗੜ੍ਹ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ 35 ਸਾਲਾ ਮਮਤਾ ਵਜੋਂ ਹੋਈ ਹੈ, ਜਿਸ ਨੂੰ ਸੁਭਾਸ਼ ਨਾਮ ਦੇ ਸਖਸ਼ 12 ਸਾਲ ਪਹਿਲਾਂ ਮੱਧ ਪ੍ਰਦੇਸ਼ ਤੋਂ ਪੰਜਾਬ ਲੈ ਕੇ ਆਇਆ ਸੀ। ਕਤਲ ਦੀ ਵਜ੍ਹਾਂ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾ ਦੇ ਰਿਸ਼ਤੇਦਾਰਾਂ ਦੇ ਦੱਸਣ ਮੁਤਾਬਕ ਸੁਭਾਸ਼ ਘਰ ਦੇ ਕਲੇਸ਼ ਤੋਂ ਅਕਸਰ ਹੀ ਪਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਥਾਣਾ ਸਰਦੂਲਗੜ੍ਹ ਦੀ ਇੰਚਾਰਜ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਖਹਿਰਾ ਖੁਰਦ ਦੇ ਵਿੱਚ ਕਤਲ ਦੀ ਵਾਰਦਾਤ ਹੋਈ ਹੈ। ਉਹਨਾਂ ਦੱਸਿਆ ਕਿ ਸੁਭਾਸ਼ ਕੁਮਾਰ ਵੱਲੋਂ ਆਪਣੀ ਪਤਨੀ ਮਮਤਾ ਦਾ ਦਾਤਰ ਦੇ ਨਾਲ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here