ਗੁਰਦਾਸਪੁਰ ’ਚ ਸ਼ਹੀਦ ਪੁਲਿਸ ਮੁਲਾਜ਼ਮ ਦੇ ਘਰ ਪਹੁੰਚੇ ਮਜੀਠੀਆ/ ਪਰਿਵਾਰ ਨੂੰ ਮਿਲ ਕੇ ਸਾਂਝਾ ਕੀਤਾ ਦੁੱਖ/ ਸਰਕਾਰ ’ਤੇ ਚੁੱਕੇ ਸਵਾਲ

0
1

ਅਕਾਲੀ ਆਗੂ ਬਿਕਰਮ ਮਜੀਠੀਆ ਬਿਕਰਮ ਮਜੀਠੀਆ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਤੇ  ਦਿਨ ਸ਼ਹੀਦ ਹੋਏ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਸ ਵਾਰਦਾਤ ਨਾਲ ਬਹੁਤ ਵੱਡਾ ਧੱਕਾ ਲੱਗਿਆ ਹੈ। ਉਨ੍ਹਾਂ ਸਰਕਾਰ ਵੱਲੋਂ ਇਸ ਘਟਨਾ ਨਜਿੱਠਣ ਦੇ ਢੰਗ-ਤਰੀਕਿਆਂ ਤੇ ਸਵਾਲ ਖੜ੍ਹੇ ਕੀਤੇ।
ਉਨ੍ਹਾਂ ਕਿਹਾ ਕਿ ਸਰਕਾਰ ਇਸ ਅਤੀ ਸੰਵੇਦਨਸ਼ੀਲ ਮੁੱਦੇ ਨਾਲ ਨਜਿੱਠਣ ਵਿਚ ਬੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਪਹਿਲਾਂ ਸਰਕਾਰ ਵੱਲੋਂ ਦੋਵੇਂ ਪੁਲਿਸ ਮੁਲਾਜ਼ਮਾਂ ਦੀ ਆਪਸ ਵਿੱਚ ਝੜਪ ਹੋਣ ਦੀ ਝੂਠੀ ਕਹਾਣੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਦਬਾਅ ਪਿਆ ਤਾਂ ਪੂਰੀ ਸੱਚਾਈ ਨਿਕਲ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੇ ਲਾਅ ਐਂਡ ਆਰਡਰ ਉਤੇ ਬੜੇ ਸਵਾਲ ਨੇ, ਜਿਨ੍ਹਾਂ ਦਾ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਨੌਕਰੀ ਦੇ ਆਖਰੀ ਪੜਾਓ ਵਿੱਚ ਪੁਲਿਸ ਮੁਲਾਜ਼ਮ ਦਾ ਇਸ ਤਰਾਂ ਜਾਣਾ ਪਰਿਵਾਰ ਲਈ ਵੀ ਮੰਦਭਾਗਾ ਹੈ ਤੇ ਪੁਲਿਸ ਵਿਭਾਗ ਲਈ ਵੀ। ਉੱਥੇ ਹੀ ਉਨ੍ਹਾਂ ਨੇ ਬਟਾਲਾ ਦੇ ਆਮ ਆਦਮੀ ਪਾਰਟੀ ਦੇ ਚੇਅਰਮੈਨ ਦੀ ਵੈਡਿੰਗ ਸ਼ੂਟ ਤੇ ਟਰੈਫਿਕ ਪੁਲਿਸ ਦੀ ਜਿਪਸੀ ਵਰਤੇ ਦਾ ਜਾਣ ਤੇ ਕਿਹਾ ਕਿ ਪੂਰੀ ਪੁਲਿਸ ਫੋਰਸ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਚਮਚਾਗਿਰੀ ਕਰਨ ਵਿੱਚ ਲੱਗੀ ਹੋਈ ਹੈ।

LEAVE A REPLY

Please enter your comment!
Please enter your name here