ਪੰਜਾਬ ਮੋਗਾ ਪੁਲਿਸ ਵੱਲੋਂ ਹੈਰੋਇਨ ਸਮੇਤ 3 ਮੁਲਜਮ ਕਾਬੂ/ 300 ਗਰਾਮ ਹੈਰੋਇਨ ਬਰਾਮਦ/ ਪੁਲਿਸ ਨੇ ਰਿਮਾਂਡ ਲੈ ਕੇ ਜਾਂਚ ਕੀਤੀ ਸ਼ੁਰੂ By admin - February 27, 2026 0 2 Facebook Twitter Pinterest WhatsApp ਮੋਗਾ ਪੁਲਿਸ ਦੀ ਸੀਆਈਏ ਟੀਮ ਵੱਲੋਂ ਦੋ ਨੌਜਵਾਨਾਂ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜਮਾਂ ਦੀ ਪਛਾਣ ਜਸਕਰਨ ਸਿੰਘ ਉਰਫ ਕਰਨ ਅਤੇ ਲੂਕਾ ਵਾਸੀ ਫਿਰੋਜਪੁਰ ਵਜੋਂ ਹੋਈ ਹੈ। ਪੁਲਿਸ ਨੂੰ ਦੋਵਾਂ ਨੂੰ ਕੋਟ ਈਸੇ ਖਾਂ ਦੀ ਦਾਣਾ ਮੰਡੀ ਵਿਚੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਦੋਵੇਂ ਨੌਜਵਾਨ ਨਸ਼ੀਲੇ ਪਦਾਰਥ ਦੀ ਸਪਲਾਈ ਲਈ ਗ੍ਰਾਹਕ ਦੀ ਉਡੀਕ ਕਰ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰ ਕੇ ਦੋਵਾਂ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਅਗਲੀ ਪੁਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਡੀਐਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਦੋਨਾਂ ਮੁਲਜ਼ਮਾਂ ਖ਼ਿਲਾਫ ਥਾਣਾ ਕੋਟ ਈਸ਼ੇ ਖਾਂ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਤਫ਼ਤੀਸ਼ ਕੀਤੀ ਜਾਵੇਗੀ।