ਰਾਜਾ ਵੜਿੰਗ ਵੱਲੋਂ ਕੇਜਰੀਵਾਲ ਨੂੰ ਵਧਾਈ/ ਬਰੀ ਹੋਣ ਨੂੰ ਦੱਸਿਆ ਹੈਰਾਨ ਕਰਦੀ ਘਟਨਾ/ ਭਾਜਪਾ ਤੋਂ ਝੂਠੇ ਦੋਸ਼ਾਂ ਲਈ ਮੰਗਿਆ ਜਵਾਬ

0
2

  

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਵਿਚ ਰਾਹਤ ਮਿਲਣ ਲਈ ਵਧਾਈ ਦਿੱਤੀ ਹੈ। ਇਸ ਸਬੰਧੀ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੇ ਦੋਵੇਂ ਆਗੂਆਂ ਉਤੇ ਸ਼ਰਾਬ ਘੁਟਾਲੇ ਦੇ ਹਵਾਲੇ ਨਾਲ ਵੱਡੇ ਇਲਜ਼ਾਮ ਲਾਏ ਸਨ ਪਹ ਹੁਣ ਅਦਾਲਤ ਨੇ ਦੋਵਾਂ ਆਗੂਆਂ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾਕ੍ਰਮ ਭਾਜਪਾ ਦੇ ਦਾਅਵਿਆਂ ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ, ਇਸ ਲਈ ਭਾਜਪਾ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਵਿੱਚ ਰਾਹਤ ਮਿਲਣ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਭਾਜਪਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਪੂਰਾ ਮਾਮਲਾ ਸਾਹਮਣੇ ਕਿਵੇਂ ਆਇਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਆਗੂਆਂ ਨੂੰ ਵੱਡੇ ਇਲਜ਼ਾਮਾਂ ਤਹਿਤ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਅਤੇ ਫਿਰ ਲੰਮੇ ਸਮੇਂ ਤੱਕ ਜੇਲ੍ਹ ਅੰਦਰ ਕੈਦ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ ਗੰਭੀਰ ਨਹੀਂ ਸਨ ਤਾਂ ਉਨ੍ਹਾਂ ਨੂੰ ਐਨਾ ਸਮਾਂ ਜੇਲ੍ਹ ਅੰਦਰ ਕਿਉਂ ਰੱਖਿਆ ਗਿਆ ਸੀ ਅਤੇ ਜੇਕਰ ਵਾਕਈ ਦੋਸ਼ ਗੰਭੀਰ ਸਨ ਤਾਂ ਹੁਣ ਰਾਹਤ ਕਿਵੇਂ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾਕ੍ਰਮ ਮੇਰੀ ਸਮਝ ਤੋਂ ਬਾਹਰ ਹੈ, ਇਸ ਲਈ ਇਸ ਸਾਰੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਅਤੇ ਭਾਜਪਾ ਵਾਲੇ ਹੀ ਦੱਸ ਸਕਦੇ ਹਨ।
ਦੋਵਾਂ ਆਗੂਆਂ ਨੂੰ ਵਧਾਈ ਦਿੰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਇਹ ਉਨ੍ਹਾਂ ਲਈ ਰਾਹਤ ਦੀ ਖ਼ਬਰ ਹੈ ਅਤੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਦਾ ਪੰਜਾਬ ਚੋਣਾਂ ‘ਤੇ ਕੋਈ ਅਸਰ ਨਹੀਂ ਪਵੇਗਾ, ਕਿਉਂਕਿ ਪੰਜਾਬ ਦੇ ਲੋਕ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦੀ ਜਿੱਤ ਦੇ ਚੁੱਕੇ ਹਨ, ਅਤੇ ਪੰਜਾਬ ਚੋਣਾਂ ਵਿੱਚ ਫੈਸਲਾ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਕੀ ਦਿੱਤਾ ਹੈ, ਇਸ ‘ਤੇ ਅਧਾਰਤ ਹੋਵੇਗਾ।
ਰਾਹੁਲ ਗਾਂਧੀ ਦੀ ਰੈਲੀ ਬਾਰੇ ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਇੱਕ ਵੱਡੀ ਰੈਲੀ ਹੋਣ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ, ਅਤੇ ਰੈਲੀਆਂ ਦੀ ਇਹ ਲੜੀ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹੇਗੀ, ਅਤੇ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਹੁਲ ਗਾਂਧੀ ਹਰ ਮਹੀਨੇ ਪੰਜਾਬ ਵਿੱਚ ਇੱਕ ਵੱਡੀ ਰੈਲੀ ਕਰਨ। ਗੁਰਦਾਸਪੁਰ ਮੁਕਾਬਲੇ ਬਾਰੇ ਉਨ੍ਹਾਂ ਕਿਹਾ ਕਿ ਉਹ ਸਪੱਸ਼ਟ ਤੌਰ ‘ਤੇ ਇਹ ਨਹੀਂ ਕਹਿਣਗੇ ਕਿ ਇਸ ਮਾਮਲੇ ਵਿੱਚ ਕੀ ਸਹੀ ਹੈ ਅਤੇ ਕੀ ਗਲਤ, ਪਰ ਉਨ੍ਹਾਂ ਪੁਲਿਸ ਨੂੰ ਇਹ ਜ਼ਰੂਰ ਕਿਹਾ ਕਿ ਜੇਕਰ ਉਨ੍ਹਾਂ ਕੋਲ ਕਿਸੇ ਕਿਸਮ ਦਾ ਫੈਕਸ ਹੈ, ਤਾਂ ਉਹ ਇਸਨੂੰ ਜਨਤਾ ਦੇ ਸਾਹਮਣੇ ਰੱਖਣ ਅਤੇ ਰਾਜਾ ਵੜਿੰਗ ਨੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰ ਨੂੰ ਲਿਖੇ ਪੱਤਰ ਦਾ ਸਮਰਥਨ ਕੀਤਾ ਜਿਸ ਵਿੱਚ ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੀ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ ਗਈ ਸੀ।

LEAVE A REPLY

Please enter your comment!
Please enter your name here