ਤਰਨ ਤਾਰਨ ਦੇ ਪਿੰਡ ਦੇ ਸਕੂਲ ਡਿੱਗਾ ਸ਼ੱਕੀ ਪੈਕੇਟ/ ਪਿਸਟਲ, ਮੈਗਜ਼ੀਨ ਤੇ 3 ਜਿੰਦਾ ਰੌਂਦ ਬਰਾਮਦ/ ਪਾਕਿਸਤਾਨੀ ਡਰੋਨ ਰਾਹੀਂ ਸੁੱਟੇ ਜਾਣ ਦਾ ਸ਼ੱਕ

0
1

 

ਤਰਨ ਤਾਰਨ ਅਧੀਨ ਆਉਂਦੇ ਪਿੰਡ ਡੱਲ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਇਕ ਨਿੱਜੀ ਸਕੂਲ ਵਿਚ ਅਸਮਾਨ ਤੋਂ ਪੀਲੇ ਰੰਗ ਦਾ ਸ਼ੱਕੀ ਪੈਕੇਟ ਡਿੱਗਿਆ। ਲੋਕਾਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਪੈਕੇਟ ਨੂੰ ਕਬਜੇ ਲੈਣ ਬਾਅਦ ਖੋਲ੍ਹ ਕੇ ਦੇਖਿਆ ਤਾ ਇਸ ਵਿਚੋਂ ਇਕ ਚੀਨੀ ਮਾਰਕਾ ਪਿਸਟਲ, ਮੈਗਜ਼ੀਨ ਅਤੇ 3 ਜਿੰਦਾ ਕਾਰਤੂਸ ਬਰਾਮਦ ਹੋਏ। ਇਹ ਪੈਕੇਟ ਕਿਸੇ ਪਾਕਿਸਤਾਨੀ ਡਰੋਨ ਵੱਲੋਂ ਸੁੱਟੇ ਜਾਣ ਦਾ ਸ਼ੱਕ ਹੈ। ਪੁਲਿਸ ਤੇ ਬੀਐਸਐਫ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਲਗਾਤਾਰ ਹੀ ਭਾਰਤੀ ਸਰਹੱਦ ਅੰਦਰ ਹਥਿਆਰਾਂ ਦੀ ਤਸਕਰੀ ਕਰਨ ਲਈ ਨਵੇਂ ਹੱਥ ਕੰਡੇ ਅਪਣਾਏ ਜਾ ਰਹੇ ਹਨ। ਪ੍ਰੰਤੂ ਬਾਰਡਰ ਤੇ ਮੌਜੂਦ ਬੀਐਸਐਫ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੇ ਇਹਨਾਂ ਨਾਪਾਕ ਮਨਸੂਬਿਆਂ ਨੂੰ ਹਰ ਹੀਲੇ ਨਕਾਮ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਹੀ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਪਿੰਡ ਡਲ ਦੇ ਨਿੱਜੀ ਸਕੂਲ ਦੀ ਗਰਾਊਂਡ ਵਿੱਚ ਇੱਕ ਪੀਲੇ ਰੰਗ ਦਾ ਪੈਕਟ ਸੁੱਟਿਆ ਗਿਆ ਸੀ। ਜਿਸ ਦੀ ਸੂਚਨਾ ਮਿਲਣ ਬਾਅਦ ਥਾਣਾ ਖਾਲੜਾ ਦੀ ਪੁਲਿਸ ਨੇ ਬੀਐਸਐਫ ਅਧਿਕਾਰੀਆਂ ਮੌਜੂਦੀ ਵਿਚ  ਆਪਣੇ ਕਬਜ਼ੇ ਵਿੱਚ ਲੈ ਕੇ ਪੈਕੇਟ ਖੋਲ੍ਹਿਆ ਤਾਂ ਉਸ ਵਿੱਚੋਂ 30 ਬੋਰ ਪਿਸਤੌਲ, ਇਕ ਮੈਗਜ਼ੀਨ ਤੇ ਤਿੰਨ ਜਿੰਦਾ ਰੋਂਦ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਮੁਢਲੀ ਜਾਂਚ ਵਿੱਚ ਇਹ ਮਾਮਲਾ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰ ਭੇਜੇ ਜਾਣ ਨਾਲ ਸੰਬੰਧਿਤ ਲੱਗ ਰਿਹਾ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਆਸ ਪਾਸ ਦੇ ਇਲਾਕੇ ਵਿੱਚ ਤਲਾਸ਼ੀ ਅਭਿਆਨ ਜਾਰੀ ਹੈ।

LEAVE A REPLY

Please enter your comment!
Please enter your name here