ਲੁਧਿਆਣਾ ਦੇ ਕਿਰਪਾਲ ਨਗਰ ’ਚ ਦੁਕਾਨਦਾਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ/ਪੀੜਤ ਹਸਪਤਾਲ ‘ਚ ਦਾਖਲ, ਲੋਕਾਂ ਨੇ ਕਾਬੂ ਕੀਤਾ ਹਮਲਾਵਰ

0
1

ਲੁਧਿਆਣਾ ਦੇ ਕਿਰਪਾਲ ਨਗਰ ਇਲਾਕੇ ਅੰਦਰ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇਕ ਸਖਸ ਨਾ ਦੁਕਾਨ ਅੰਦਰ ਵੜ ਕੇ ਦੁਕਾਨਦਾਰ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਮੌਕੇ ਤੇ ਇਕੱਠਾ ਹੋਏ ਲੋਕਾਂ ਨੇ ਪੀੜਤ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ  ਹੈ। ਇਸੇ ਦੌਰਾਨ ਮੌਕੇ ਇਕੱਠਾ ਹੋਏ ਦੁਕਾਨਦਾਰਾਂ ਨੇ ਮੁਲਜਮ ਦਾ ਪਿੱਛਾ ਕਰ ਕੇ ਉਸ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਉਧਰ ਆਏ ਦਿਨ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਦੁਕਾਨਦਾਰਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੁਕਾਨਦਾਰਾਂ ਨੇ ਸਖਤ ਕਾਰਵਾਈ ਮੰਗੀ ਹੈ। ਪੁਲਿਸ ਨੇ ਮੁਲਜਮ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਮੌਕੇ ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਹਮਲਾਵਰ ਪੀੜਤ ਦੁਕਾਨਦਾਰ ਦਾ ਜਾਣਕਾਰ ਸੀ ਅਤੇ ਉਸ ਕੋਲ ਆ ਕੇ ਬੈਠਦਾ ਸੀ।  ਅੱਜ ਵੀ ਉਹ ਆਮ ਵਾਂਗ ਆਇਆ ਅਤੇ ਦੁਕਾਨ ਅੰਦਰ ਵੜਦੇ ਨੇ ਦੁਕਾਨਦਾਰ ਉਤੇ ਤਾਬੜ ਤੋੜ ਹਮਲਾ ਕਰ ਦਿੱਤਾ ਅਤੇ ਹਮਲੇ ਤੋਂ ਬਾਅਦ ਹਥਿਆਰ ਲਹਿਰਾਉਂਦਾ ਹੋਇਆ ਮੌਕੇ ਤੇ ਫਰਾਰ ਹੋ ਗਿਆ ਅਤੇ ਅੱਗੇ ਜਾ ਕੇ ਇਕ ਖਾਲੀ ਪਲਾਟ ਵਿਚ ਖੜ ਗਿਆ। ਇਸ ਤੋਂ ਬਾਅਦ ਇਕੱਠਾ ਹੋਏ ਦੁਕਾਨਦਾਰਾਂ ਨੇ ਉਸ ਨੂੰ ਘੇਰਾ ਪਾ ਕੇ ਕਾਬੂ ਕਰ ਲਿਆ। ਲੋਕਾਂ ਨੇ ਜ਼ਖਮੀ ਨੂੰ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਨਿੱਜੀ ਹਸਪਤਾਲ ਅੰਦਰ ਦਾਖਲ ਕਰਵਾ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here