ਗਾਇਕਾਂ ਦੀ ਸੁਰੱਖਿਆ ਵਾਪਸੀ ਨੂੰ ਲੈ ਕੇ ਬੋਲੇ ਬਲਕੌਰ ਸਿੰਘ/ ਸਰਕਾਰ ਦੇ ਕਦਮ ਨੂੰ ਲੈ ਕੇ ਚੁੱਕੇ ਵੱਡੇ ਸਵਾਲ/ ਸੋਚੀ-ਸਮਝੀ ਚਾਲ ਤਹਿਤ ਮਾਹੌਲ ਵਿਗਾੜਣ ਦੇ ਇਲਜ਼ਾਮ

0
1

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੁੱਝ ਪੰਜਾਬੀ ਗਾਇਕਾਂ ਦੀ ਸੁਰੱਖਿਆ ਵਾਪਸੀ ਤੇ ਹੋ ਰਹੇ ਐਨਕਾਊਂਟਰਾਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਹ ਖੁਦ ਅਜਿਹੇ ਹੀ ਫੈਸਲੇ ਦਾ ਸੰਤਾਪ ਹੰਢਾ ਚੁੱਕੇ ਨੇ, ਇਸ ਲਈ ਸਰਕਾਰ ਦੇ ਫੈਸਲੇ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸਕਿਊਰਟੀ ਦੇਣ ਅਤੇ ਵਾਪਸ ਲੈਣ ਦੇ ਕੁੱਝ ਢੰਗ ਤਰੀਕੇ ਹੁੰਦੇ ਨੇ ਪਰ ਇਸ ਤਰ੍ਹਾਂ ਇਕਦਮ ਸੁਰੱਖਿਆ ਵਾਪਸੀ ਸਹੀ ਨਹੀਂ ਹੈ। ਉਨ੍ਹਾਂ ਲਗਾਤਾਰ ਹੋ ਰਹੇ ਐਨਕਾਊਂਟਰਾਂ ਤੇ ਵਾਪਰ ਰਹੀਆਂ ਘਟਨਾਵਾਂ ਉਤੇ ਸ਼ੰਕਾ ਜਾਹਰ ਕਰਦਿਆਂ ਅਜਿਹੀਆਂ ਘਟਨਾਵਾਂ ਵੀ ਨਿਰਪੱਖ ਜਾਂਚ ਦੀ ਮੰਗ ਕੀਤੀ ਤਾਂ ਜੋ ਪੰਜਾਬੀਆਂ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਪ੍ਰਸਿੱਧ ਗਾਇਕਾਂ ਦੀ ਸੁਰੱਖਿਆ ਅਚਾਨਕ ਵਾਪਸ ਲਈ ਜਾ ਰਹੀ ਹੈ, ਅਤੇ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਦੀ ਸੁਰੱਖਿਆ ਵੀ ਇਸੇ ਤਰ੍ਹਾਂ ਵਾਪਸ ਲਈ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਸੁਰੱਖਿਆ ਵਾਪਸ ਲੈਣੀ ਹੈ ਤਾਂ ਸੱਤ ਦਿਨਾਂ ਦਾ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ ਅਤੇ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਾਨੂੰਨ ਨੂੰ ਕਮਜ਼ੋਰ ਦਿਖਾ ਕੇ ਰਾਜਨੀਤਿਕ ਲਾਭ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਿਸੇ ਵੀ ਪ੍ਰਮੁੱਖ ਵਿਅਕਤੀ ਦਾ ਕਤਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੇ ਮੁਕਾਬਲੇ ਛੋਟੇ ਕਿਸਾਨਾਂ ਜਾਂ ਮਜ਼ਦੂਰਾਂ ਦੇ ਪੁੱਤਰਾਂ ਦੇ ਹੁੰਦੇ ਹਨ, ਪਰ ਅਸਲ ਗੈਂਗਸਟਰ ਮਨੁੱਖੀ ਅਧਿਕਾਰਾਂ ਦੀ ਆੜ ਹੇਠ ਬੱਚ ਕੇ ਨਿਕਲ ਜਾਂਦੇ ਨੇ।  ਇਨ੍ਹਾਂ ਦਾਅਵਿਆਂ ਨੂੰ ਗਲਤ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਅਦਾਲਤ ਵਿੱਚ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ।

LEAVE A REPLY

Please enter your comment!
Please enter your name here