ਫਾਜਿਲਕਾ ਪੁਲਿਸ ਵੱਲੋਂ ਲੁਟੇਰਾ ਗਰੋਹ ਦਾ ਪਰਦਾਫਾਸ਼/ 5 ਜਣਿਆਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ/ ਕਾਰ ਸਵਾਰਾਂ ਨੂੰ ਘੇਰ ਕੇ ਕੁੱਟਮਾਰ ਕਰਦਿਆਂ ਕੀਤੀ ਸੀ ਲੁੱਟ

0
1

ਫਾਜਿਲਕਾ ਪੁਲਿਸ ਨੇ ਰਾਹਗੀਰਾਂ ਨੂੰ ਘੇਰ ਕੇ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਇਹ ਗਹੋਹ ਪੰਜਬਾ ਹਰਿਆਣਾ ਹਾਈਵੇ ਉਤੇ ਸਰਗਰਮ ਸੀ ਅਤੇ ਰਾਹਗੀਰਾਂ ਨੂੰ ਘੇਰ ਕੇ ਕੁੱਟਮਾਰ ਕਰਨ ਬਾਅਦ ਲੁੱਟ ਕਰਦਾ ਸੀ। ਇਨ੍ਹਾਂ ਨੇ ਸਰਸੇ ਤੋਂ ਆ ਰਹੇ ਕਾਰ ਸਵਾਰ ਨੂੰ ਘੇਰ ਕੇ ਕੁੱਟਮਾਰ ਕਰਨ ਬਾਅਦ ਕਾਰ ਤੇ ਮੋਬਾਈਲ ਖੋਹ ਲਿਆ ਸੀ। ਪੀੜਤ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਘਟਨਾ ਤੋਂ ਕੁੱਝ ਘੰਟਿਆਂ ਅੰਦਰ ਮੁਲਜ਼ਮਾਂ ਨੂੰ ਟਰੇਸ ਕਰ ਕੇ ਕਾਬੂ ਕਰ ਲਿਆ ਹੈ। ਐਸਐਸਪੀ ਗੁਰਮੀਤ ਸਿੰਘ ਦੇ ਦੱਸਣ ਮੁਤਾਬਕ ਪੰਜੇ ਮੁਲਜਮ ਅਬੋਹਰ ਨਾਲ ਸਬੰਧਤ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਆਪਣੇ ਦਫਤਰ ਵਿਖੇ ਬੁਲਾਈ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸਰਸੇ ਤੋਂ ਆ ਰਹੇ ਇੱਕ ਕਾਰ ਸਵਾਰ ਵਿਅਕਤੀ ਨੂੰ ਇਹਨਾਂ ਨੌਜਵਾਨਾਂ ਨੇ ਘੇਰਿਆ ਤੇ ਤੇਜ਼ਦਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨਾਲ ਮਾਰਕੁੱਟ ਕੀਤੀ ਤੇ ਉਸ ਦੀ ਕਾਰ ਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ ਸਨ।  ਪੀੜਤ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੁਸਤੈਦੀ ਵਰਤਦਿਆਂ ਨਾ ਸਿਰਫ ਕਾਰਵਾਈ ਕੀਤੀ ਬਲਕਿ 24 ਘੰਟਿਆਂ ਦੇ ਵਿੱਚ ਇਹਨਾਂ ਪੰਜਾਂ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਜਿਨਾਂ ਦੇ ਵਿੱਚ ਇਸ ਦਾ ਮਾਸਟਰ ਮਾਇੰਡ ਵੀ ਸ਼ਾਮਿਲ ਹੈ। ਫੜੇ ਗਏ ਪੰਜੋ ਨੌਜਵਾਨ ਅਬੋਹਰ ਇਲਾਕੇ ਦੇ ਰਹਿਣ ਵਾਲੇ ਹਨ। ਪੁਲਿਸ ਵੱਲੋਂ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

LEAVE A REPLY

Please enter your comment!
Please enter your name here