ਪੰਜਾਬ ਜਲੰਧਰ ’ਚ ਡਾਕਟਰ ਦੇ ਘਰ ’ਤੇ ਫਾਇਰਿੰਗ/ ਮੋਟਰ ਸਾਈਕਲ ਸਵਾਰ ਗੋਲੀਆਂ ਚਲਾ ਕੇ ਫਰਾਰ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - February 28, 2026 0 1 Facebook Twitter Pinterest WhatsApp ਜਲੰਧਰ ਦੇ ਸੰਤੋਖਪੁਰਾ ਇਲਾਕੇ ਅੰਦਰ ਅਣਪਛਾਤਿਆਂ ਵੱਲੋਂ ਡਾਕਟਰ ਦੇ ਘਰ ਉਤੇ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈ। ਗੋਲੀਬਾਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ, ਜਿਸ ਵਿਚ ਦੋ ਮੋਟਰ ਸਾਇਕਲ ਸਵਾਰ ਗੋਲੀਆਂ ਚਲਾ ਕੇ ਫਰਾਰ ਹੁੰਦੇ ਦਿਖਾਈ ਦੇ ਰਹੇ ਹਨ। ਹਮਲਾਵਰਾਂ ਨੇ ਡਾਕਟਰ ਦੀ ਬਾਹਰ ਖੜ੍ਹੀ ਗੱਡੀ ਉਤੇ ਵੀ ਗੋਲੀਆਂ ਚਲਾਈਆਂ। ਜਾਣਕਾਰੀ ਅਨੁਸਾਰ ਮੁਲਜਮਾਂ ਨੇ 10 ਰਾਉਂਡ ਦੇ ਕਰੀਬ ਫਾਇਰਿੰਗ ਕੀਤੀ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਰੀਆ ਕੌਂਸਲਰ ਰਾਜੇਸ਼ ਠਾਕੁਰ ਨੇ ਕਿਹਾ ਕਿ ਇਹ ਘਟਨਾ 1:40 ਵਜੇ ਵਾਪਰੀ। ਉਨ੍ਹਾਂ ਨੂੰ ਡਾਕਟਰ ਯਸ਼ਪਾਲ ਦਾ 2 ਵਜੇ ਫ਼ੋਨ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਕੌਂਸਲਰ ਨੇ ਕਿਹਾ ਕਿ ਇਹ ਮਾਮਲਾ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ, ਜਿਨ੍ਹਾਂ ਨੇ ਮੁਲਜ਼ਮਾਂ ਦੀ ਜਲਦੀ ਗ੍ਰਿਫ਼ਤਾਰੀ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਡਾਕਟਰ ਨੂੰ 20 ਸਾਲਾਂ ਤੋਂ ਜਾਣਦੇ ਹਨ ਅਤੇ ਮੋਗਾ ਵਿੱਚ ਇੱਕ ਹਸਪਤਾਲ ਚਲਾਉਂਦੇ ਹਨ। ਕੈਮਰੇ ਵਿੱਚ ਤਿੰਨ ਵਿਅਕਤੀ ਇਸ ਘਟਨਾ ਨੂੰ ਅੰਜਾਮ ਦਿੰਦੇ ਦਿਖਾਈ ਦੇ ਰਹੇ ਹਨ, ਅਤੇ ਡਾਕਟਰ ਦੀ ਕਿਸੇ ਨਾਲ ਪਹਿਲਾਂ ਕੋਈ ਦੁਸ਼ਮਣੀ ਨਹੀਂ ਹੈ। ਇਸ ਦੌਰਾਨ, ਡੀਸੀਪੀ ਮਨਪ੍ਰੀਤ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੋਗਾ ਵਿੱਚ ਪ੍ਰੈਕਟਿਸ ਕਰਨ ਵਾਲੇ ਡਾਕਟਰ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਦੀ ਟੀਮ ਫਿਰ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ, ਨਾ ਹੀ ਕੋਈ ਫਿਰੌਤੀ ਦੀ ਕਾਲ ਆਈ ਹੈ। ਡੀਸੀਪੀ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਮਹੱਤਵਪੂਰਨ ਸੁਰਾਗ ਮਿਲੇ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।