ਗੁਰਦਾਸਪੁਰ ’ਚ ਪੀੜਤ ਪਰਿਵਾਰ ਨੂੰ ਮਿਲੇ ਪ੍ਰਤਾਪ ਬਾਜਵਾ/ ਰਣਜੀਤ ਸਿੰਘ ਦੇ ਐਨਕਾਊਂਟਰ ’ਤੇ ਚੁੱਕੇ ਸਵਾਲ/ ਘਟਨਾ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

0
1

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਗੁਰਦਾਸਪੁਰ ਦੇ ਪਿੰਡ ਆਦੀਆਂ ਪਹੁੰਚੇ ਜਿੱਥੇ ਉਨ੍ਹਾਂ ਨੇ ਐਨਕਾਊਂਟਰ ਵਿਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਬਾਜਵਾ ਨੇ ਪੁਲਿਸ ਮੁਲਾਜਮਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਰ ਕਰਦਿਆਂ ਰਣਜੀਤ ਸਿੰਘ ਦੇ ਐਨਕਾਊਂਟਰ ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮਾਮਲਾ ਬੜਾ ਗੰਭੀਰ ਹੈ, ਜਿਸ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਇਸ ਮੌਕੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਅਰੁਣਾ ਚੌਧਰੀ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਹਰਪ੍ਰਤਾਪ ਸਿੰਘ ਅਜਨਾਲਾ ਮੌਜੂਦ ਸਨ। ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਨੇ ਰਣਜੀਤ ਸਿੰਘ ਨੂੰ ਦੁਪਹਿਰ 4 ਵਜੇ ਉਸਦੇ ਘਰੋਂ ਚੁੱਕ ਕੇ ਲੈ ਗਈ ਅਤੇ ਉਸ ਦੇ ਪਰਿਵਾਰ ਨੂੰ ਸਵੇਰੇ 1:30 ਵਜੇ ਦੇ ਕਰੀਬ ਫੋਨ ਕਰਕੇ ਸੂਚਿਤ ਕੀਤਾ ਕਿ ਉਨ੍ਹਾਂ ਦਾ ਪੁੱਤਰ ਬੇਕਸੂਰ ਹੈ ਅਤੇ ਉਹ ਉਸ ਨੂੰ ਸਵੇਰੇ ਆ ਕੇ ਲੈ ਜਾਣ।
ਅਜੇ ਪਰਿਵਾਰ ਰਾਣਜੀਤ ਨੂੰ ਲੈ ਕੇ ਆਉਣ ਦੀ ਤਿਆਰੀ ਹੀ ਕਰ ਰਿਹਾ ਸੀ ਕਿ ਸਵੇਰੇ 8 ਵਜੇ ਉਨ੍ਹਾਂ ਨੂੰ ਰਣਜੀਤ ਦੇ ਐਨਕਾਊਂਟਰ ਦੀ ਖ਼ਬਰ ਮਿਲੀ। ਉਨ੍ਹਾਂ ਕਿਹਾ ਕਿ ਇਹ ਘਟਨਾ ਭਾਰਤ-ਪਾਕਿਸਤਾਨ ਸਰਹੱਦ ਦੇ ਬਹੁਤ ਨੇੜੇ ਵਾਪਰੀ। ਉਨ੍ਹਾਂ ਕਿਹਾ ਕਿ ਪਰਿਵਾਰ ਮੰਗ ਕਰਦਾ ਹੈ ਕਿ ਉਹਨਾਂ ਨੂੰ ਪੰਜਾਬ ਪੁਲਿਸ ’ਤੇ ਕੋਈ ਵਿਸ਼ਵਾਸ ਨਹੀਂ ਹੈ ਅਤੇ ਇਸ ਲਈ ਮ੍ਰਿਤਕ ਦਾ ਪੋਸਟਮਾਰਟਮ ਪੀਜੀਆਈ ਜਾਂ ਏਮਜ਼ ਵਿਖੇ ਕਰਵਾਇਆ ਜਾਵੇ। ਉਹ ਮੰਗ ਕਰਦੇ ਹਨ ਕਿ ਭਾਰਤ ਦੇ ਚੀਫ ਜਸਟਿਸ ਇਸ ਕੇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦਾ ਹੁਕਮ ਜਾਰੀ ਕਰਨ।

LEAVE A REPLY

Please enter your comment!
Please enter your name here