ਪੰਜਾਬ ਪਟਿਆਲਾ ਵਿਖੇ ਵੈਕਸੀਨੇਸ਼ਨ ਪ੍ਰੋਗਰਾਮ ਸ਼ੁਰੂ/ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਉਦਘਾਟਨ/ ਬੱਚੇਦਾਨੀ ਦੇ ਕੈਂਸਰ ਤੋਂ ਬਚਾਏਗੀ ਵੈਕਸੀਨੇਸ਼ਨ By admin - February 28, 2026 0 2 Facebook Twitter Pinterest WhatsApp ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਵਿਖੇ ਔਰਤਾਂ ਨੂੰ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਵੈਕਸੀਨੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਵਿਸ਼ਵ ਸਿਹਤ ਸੰਸਥਾ ਦੀ ਮਦਦ ਨਾਲ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਤਹਿਤ ਬੱਚੀਆਂ ਦੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਬਲਬੀਰ ਨੇ ਕਿਹਾ ਕਿ ਡਬਲਿਉਐਚਓ ਵਲੋਂ ਚਲਾਏ ਗਏ ਪ੍ਰੋਗਰਾਮ ਤਹਿਤ ਇਹ ਵੈਕਸੀਨੇਸ਼ਨ ਦੁਨੀਆਂ ਭਰ ਵਿੱਚ ਚੱਲ ਰਹੀ ਹੈ। ਡਾਕਟਰ ਬਲਬੀਰ ਨੇ ਕਿਹਾ ਕਿ ਇਹ ਇਕ ਚੰਗੀ ਪਹਿਲ ਹੈ, ਜਿਸ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ। ਡਾਕਟਰ ਬਲਬੀਰ ਨੇ ਕਿਹਾ ਕਿ ਆਪਰੇਸ਼ਨ ਸੰਦੂਰ ਦਾ ਸਾਹਮਣਾ ਪੰਜਾਬ ਨੇ ਕੀਤਾ ਹੜਾਂ ਦੀ ਮਾਰ ਕਿਸਾਨੀ ਨੁਕਸਾਨ ਪੰਜਾਬ ਨੇ ਝੱਲਿਆ ਤੇ ਸਪੈਸ਼ਲ ਪੈਕੇਜ ਦੂਜੇ ਆ ਸਟੇਟਾਂ ਨੂੰ ਦਿੱਤਾ ਜਾ ਰਿਹਾ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਨਾਲ ਮਤਰੇਆ ਵਤੀਰਾ ਕਰਨਾ ਕੋਈ ਨਵੀਂ ਗੱਲ ਨਹੀਂ। ਜਦੋਂ ਕਿ ਪ੍ਰਧਾਨ ਮੰਤਰੀ ਨੂੰ ਇੱਕ ਸਮਾਨ ਅਤੇ ਇੱਕ ਨਜ਼ਰ ਨਾਲ ਸਾਰੀਆਂ ਸਟੇਟਾਂ ਨੂੰ ਦੇਖਣਾ ਚਾਹੀਦਾ। ਪਟਿਆਲਾ ਵਿੱਚ ਸਥਿਤ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਨਾਂ ਬਦਲਣ ਨੂੰ ਲੈ ਕੇ ਡਾਕਟਰ ਬਲਬੀਰ ਨੇ ਕਿਹਾ ਕਿ ਕੱਲ ਮਾਨਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਸ਼ੋਧੀਆ ਨੂੰ ਬਰੀ ਕਰਨ ਦੇ ਆਏ ਫੈਸਲੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਡਾਕਟਰ ਬਲਬੀਰ ਨੇ ਕਿਹਾ ਕਿ ਸ਼ਹਿਰਾਂ,ਯੂਨੀਵਰਸਿਟੀਆਂ , ਰੇਲਵੇ ਸਟੇਸ਼ਨਾਂ ਦੇ ਨਾਂ ਬਦਲਣ ਨਾਲ ਦੇਸ਼ ਤਰੱਕੀ ਨਹੀਂ ਕਰਦਾ, ਡਾਕਟਰ ਬਲਵੀਰ ਨੇ ਦੱਸਿਆ ਕਿ ਫਿਲਹਾਲ ਪੰਜਾਬ ਸਰਕਾਰ ਕੋਲ ਯੂਨੀਵਰਸਿਟੀ ਦਾ ਨਾਮ ਬਦਲਣ ਦਾ ਕੋਈ ਮਤਾ ਨਹੀਂ ਆਇਆ ਹੈ।