ਡਾ. ਨਵਜੋਤ ਕੌਰ ਸਿੱਧੂ ਦਾ ਸਿਆਸਤ ਨੂੰ ਲੈ ਕੇ ਬਿਆਨ/ ਧਾਰਮਿਕ ਸੇਵਾ ’ਚ ਜੁੜਣ ਦਾ ਸੰਕੇਤ/ ਸਿਆਸਤਦਾਨਾਂ ’ਤੇ ਆਪਣੀ ਪਛਾਣ ਭੁੱਲਣ ਦੇ ਇਲਜ਼ਾਮ

0
2

ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਖਮਾਣੋਂ ਵਿਖੇ ਇਕ ਧਾਰਮਕ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਸਿਆਸਤ ਤੋਂ ਕਿਨਾਰਾ ਕਰਨ ਦਾ ਸੰਕੇਤ ਦਿੱਤਾ ਹੈ। ਇੱਥੇ ਸੰਤ ਰਾਮਪਾਲ ਦੇ ਆਸ਼ਰਮ ਵਿਖੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਹੁਣ ਰਾਜਨੀਤੀ ਛੱਡ ਕੇ ਪੂਰੀ ਤਰ੍ਹਾਂ ਸੰਤਾਂ ਦੀ ਸੇਵਾ ਅਤੇ ਪ੍ਰਭੂ ਭਗਤੀ ਵਿੱਚ ਜੁੜਨ ਬਾਰੇ ਸੋਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਬਚਪਨ ਤੋਂ ਸਾਧੂ ਸੰਤਾਂ ਦੀ ਸੰਗਤ ਕਰਦੇ ਆ ਰਹੇ ਹਨ ਤੇ ਸੰਤਾਂ ਤੋਂ ਪ੍ਰੇਰਨਾ ਲੈ ਕੇ ਹੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਲੋਕ ਆਪਣੀ ਪਛਾਣ ਭੁੱਲ ਚੁੱਕੇ ਹਨ, ਇਸ ਲਈ ਸਿਆਸਤਦਾਨਾਂ ਨੂੰ ਸਾਧੂ ਸੰਤਾਂ ਤੋਂ ਪ੍ਰੇਰਣਾ ਲੈ ਕੇ ਵਿਚਰਨਾ ਚਾਹੀਦਾ ਹੈ।
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਸਮੇਤ ਉਸ ਦੇ ਪਤੀ ਨਵਜੋਤ ਸਿੰਘ ਸਿੱਧੂ  ਵੱਲੋਂ ਆਪਣਾ ਵੀ  ਪੂਰਾ ਸਰੀਰ ਵੀ ਦਾਨ ਕੀਤਾ ਹੋਇਆ ਹੈ ਤਾਂ ਜੋ ਮਰਨ ਉਪਰੰਤ ਉਨਾਂ ਦੇ ਆਰਗਨ  ਕਿਸੇ ਦੇ ਕੰਮ ਆ ਸਕੇ। ਖਮਾਣੋਂ ਦੇ ਆਸ਼ਰਮ ਵਿਖੇ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖੁਦ ਦਾ ਵਿਆਹ ਵੀ ਇਸੇ ਤਰ੍ਹਾਂ ਹੋਇਆ ਅਤੇ ਉਨ੍ਹਾਂ ਨੇ ਆਪਣੇ ਬੱਚਿਆਂ ਦਾ ਵਿਆਹ ਵੀ ਇਸੇ ਤਰ੍ਹਾਂ ਸਾਦੇ ਢੰਗ ਨਾਲ ਬਿਨਾਂ ਦਾਜ ਤੋਂ ਕੀਤਾ  ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਭ ਤੋਂ ਵੱਡੀ ਸੇਵਾ ਕੰਨਿਆਦਾਨ ਹੈ ਤੇ ਉਹ ਵੀ ਖੁਦ 100 ਦੇ ਲਗਭਗ ਲੋੜਵੰਦ ਲੜਕੀਆਂ ਨੂੰ ਇਕੱਠਿਆਂ ਕਰ ਕੇ ਵਿਆਹ ਕਰਦੇ ਰਹਿੰਦੇ ਹਨ।

LEAVE A REPLY

Please enter your comment!
Please enter your name here