ਕੋਟਕਪੂਰਾ ਦੇ ਪ੍ਰੇਮ ਨਗਰ ‘ਚ ਬਿਊਟੀ ਪਾਰਲਰ ਨੂੰ ਅੱਗ/ ਸਾਰਾ ਸਮਾਨ ਸੜ ਕੇ ਸੁਆਹ/ ਪੀੜਤ ਪਰਿਵਾਰ ਵੱਲੋਂ ਮਦਦ ਦੀ ਅਪੀਲ

0
1

ਕੋਟਕਪੂਰਾ ਦੇ ਪ੍ਰੇਮ ਨਗਰ ਵਿਖੇ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਇਕ ਬਿਊਟੀ ਪਾਰਲਰ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ। ਪਰ ਤਦ ਤਕ ਦੇਰ ਹੋ ਚੁੱਕੀ ਸੀ ਅਤੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਵਜ੍ਹਾ ਜੋਤ ਤੋਂ ਅੱਗ ਫੈਲਣਾ ਮੰਨੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਲਰ ਮਾਲਕਣ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਹ ਪ੍ਰੇਮ ਨਗਰ ਵਿੱਚ ਇੱਕ ਦੁਕਾਨ ਕਿਰਾਏ ‘ਤੇ ਲੈ ਕੇ ਬਿਊਟੀ ਪਾਰਲਰ ਦਾ ਕੰਮ ਕਰਦੀ ਹੈ। ਬੀਤੇ ਦਿਨ ਸਵੇਰੇ ਵੇਲੇ ਰੋਜ਼ਾਨਾ ਵਾਂਗ ਦੁਕਾਨ ਖੋਲ ਕੇ ਅੰਦਰ ਸਾਫ ਸਫਾਈ ਤੋਂ ਬਾਅਦ ਜੋਤ ਲਗਾ ਕੇ ਘਰ ਚਲੇ ਗਏ ਸੀ ਕਿ ਪਿੱਛੇ ਅਚਾਨਕ ਅੱਗ ਲੱਗ ਗਈ ਜਿਸ ਨਾਲ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਪੀੜਤਾ ਨੇ ਪ੍ਰਸ਼ਾਸਨ ਤੋਂ ਹੋਣ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ।
ਗੁਰਪ੍ਰੀਤ ਕੌਰ ਅਤੇ ਉਸ ਦੀ ਮਾਤਾ ਨੇ ਦੱਸਿਆ ਕਿ ਇਸ ਅੱਗ ਕਾਰਨ ਉਨ੍ਹਾਂ ਦਾ ਕਾਫੀ ਆਰਥਿਕ ਨੁਕਸਾਨ ਹੋਇਆ ਹੈ ਅਤੇ ਪਾਰਲਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਇਸ ਮੌਕੇ ‘ਤੇ ਮਹੱਲਾ ਨਿਵਾਸੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਇਹ ਪਰਿਵਾਰ ਬਹੁਤ ਜਰੂਰਤਮੰਦ ਹੈ ਅਤੇ ਇਸ ਹਾਦਸੇ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਪਰਿਵਾਰ ਨੂੰ ਆਰਥਿਕ ਮਦਦ ਪ੍ਰਦਾਨ ਕੀਤੀ ਜਾਵੇ।

LEAVE A REPLY

Please enter your comment!
Please enter your name here