ਪੰਜਾਬ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਜਥੇਦਾਰ ਗੜਗੱਜ/ ਹੋਲੇ ਮਹੱਲੇ ਦੀ ਸੰਗਤ ਨੂੰ ਦਿੱਤੀ ਵਧਾਈ/ ਮੀਰੀ ਤੇ ਪੀਰੀ ਦਾ ਸਿਧਾਂਤ ਮੁਤਾਬਕ ਵਿਚਰਨ ਦੀ ਅਪੀਲ By admin - March 2, 2026 0 1 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਖਾਲਸੇ ਦ ਜਨਮ ਭੋਇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹੋਲਾ ਮੁਹੱਲਾ ਦੀ ਅਰੰਭਤਾ ਮੌਕੇ ਹੋਏ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮੂਹ ਸਿੱਖ ਪੰਥ ਨੂੰ ਹੋਲੇ ਮੁਹੱਲੇ ਦੇ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਵਿਚ ਬੀਬੀਆਂ ਦਾ ਅਹਿਮ ਸਥਾਨ ਹੈ, ਇਸ ਲਈ ਬੀਬੀਆਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਸਿੱਖਾਂ ਦੇ ਧਰਮ ਤੇ ਰਾਜਨੀਤੀ ਵਿਚ ਪਰਪੱਕ ਹੋਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ ਸੀ, ਜਿਸ ਦੇ ਚਲਦਿਆਂ ਸਿੱਖਾਂ ਨੂੰ ਧਾਰਮਿਕ ਤੇ ਰਾਜਨੀਤਕ ਤੌਰ ਤੇ ਸ਼ਕਤੀਸ਼ਾਲੀ ਹੋਣਾ ਚਾਹੀਦੀ ਹੈ। ਇਸ ਮੌਕੇ ਜਥੇਦਾਰ ਗੜਗੱਜ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਐਗਜੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਰਹੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਵੀ ਸੰਗਤ ਨੂੰ ਹੋਲੇ ਮਹੱਲੇ ਦੀਆਂ ਵਧਾਈਆਂ ਗਈਆਂ।