ਰਣਜੀਤ ਸਿੰਘ ਐਨਕਾਊਂਟਰ ਨੂੰ ਲੈ ਕੇ ਮਜੀਠੀਆ ਬਿਆਨ/ ਨੌਜਵਾਨਾਂ ਨੂੰ ਬਦਨਾਮ ਕਰਨ ਦੇ ਲਾਏ ਇਲਜ਼ਾਮ/ ਡੀਜੀਪੀ ਤੋਂ ਅਸਤੀਫੇ ਦੀ ਮੰਗ

0
1

ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਸਿੱਖ ਨੌਜਵਾਨ ਰਣਜੀਤ ਸਿੰਘ ਦੇ ਐਨਕਾਊਂਟਰ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਪਿੰਡ ਆਦੀਆਂ ਦੀ ਪੰਚਾਇਤ ਵੱਲੋਂ ਪਾਸ ਕੀਤੇ ਮਤੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਚਾਇਤ ਤੋਂ ਮਤਾ ਪਾਸ ਕਰਨ ਦਾ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਜੋ ਮੰਦਭਾਗਾ ਕਦਮ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਜਿਸ ਤਰ੍ਹਾਂ ਰਣਜੀਤ ਸਿੰਘ ਨੂੰ ਚੁੱਕ ਕੇ ਫੈਕ ਐਨਕਾਊਂਟਰ ਕੀਤਾ ਹੈ, ਉਹ ਸਰਕਾਰ ਤੇ ਡੀਜੀਪੀ ਦੇ ਹੁਕਮਾਂ ਤਹਿਤ ਹੀ ਹੋਇਆ ਹੋਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਦੇ ਪਿੰਡਾਂ ਅੰਦਰ ਪੰਜਾਬ ਪੁਲਿਸ ਤੇ ਸਰਕਾਰ ਵੱਲੋਂ ਅਜਿਹਾ ਮਾਹੌਲ ਬਣਾਉਣਾ ਦੇਸ਼ ਹਿਤ ਵਿਚ ਨਹੀਂ ਹੈ। ਉਨ੍ਹਾਂ ਸਮੂਹ ਪਿੰਡਾਂ ਨੂੰ ਸਰਕਾਰ ਦੇ ਇਸ ਧੂਕੇ ਖਿਲਾਫ ਇਕਜੁਟ ਹੋ ਕੇ ਆਵਾਜ ਬੁਲੰਦ ਕਰਨ ਦੀ ਨਸੀਹਤ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਹਿਰਾਸਤ ਵਿੱਚ ਨੌਜਵਾਨ ਦਿਲਾਵਰ ਸਿੰਘ ਨੂੰ ਪ੍ਰੈੱਸ ਦੇ ਅੱਗੇ ਪੇਸ਼ ਕੀਤਾ ਜਾਣਾ ਪੁਲਿਸ ਦੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਸੀ।  ਹੁਣ ਦਿਲਾਵਰ ਸਿੰਘ ਦੇ ਘਰ ਦੀਆਂ ਧੀਆਂ ਭੈਣਾਂ ਨੂੰ ਪੁਲਿਸ ਤੰਗ ਪਰੇਸ਼ਾਨ ਕਰ ਰਹੀ ਹੈ। ਮੈਂ ਪੰਜਾਬ ਦੇ ਹਰ ਪਿੰਡ ਦੀ ਗ੍ਰਾਮ ਸਭਾ ਨੂੰ ਬੇਨਤੀ ਕਰਦਾ ਹਾਂ ਕਿ ਸਿੱਖ ਨੌਜਵਾਨ ਨਾਲ ਹੋਏ ਧੱਕੇ ਦੀ ਨਿਖੇਧੀ ਲਈ RESOLUTION ਪਾਸ ਕਰਨ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਮੁੱਖ ਮੰਤਰੀ ਤੇ ਡੀਜੀਪੀ ਦੇ ਫੈਲੀਅਰ ਕਾਰਨ ਹੋਇਆ ਹੈ ਇਸ ਲਈ ਇਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਚਾਹੀਦਾ ਹੈ ਅਤੇ ਇਸ ਸਾਰੇ ਮਾਮਲੇ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here