ਹਵਾਈ ਯਾਤਰੀਆਂ ਦੇ ਹੱਕ ’ਚ ਨਿਤਰੇ ਰਾਜਾ ਵੜਿੰਗ/ ਕੇਂਦਰ ਸਰਕਾਰ ਨੂੰ ਤੁਰੰਤ ਸਹਾਇਤਾ ਦੀ ਕੀਤੀ ਮੰਗ/ ਦੇਸ਼ਾਂ ਦੀਆਂ ਐਬੰਸੀਆਂ ਨਾਲ ਰਾਬਤਾ ਕਰਨ ਦੀ ਅਪੀਲ

0
1

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੰਗ ਦੌਰਾਨ ਵੱਖ ਵੱਖ ਦੇਸ਼ਾਂ ਅੰਦਰ ਫਸੇ ਭਾਰਤੀਆਂ ਨੂੰ ਲੈ ਕੇ ਚਿੰਤਾ ਜਾਹਰ ਕੀਤੀ ਹੈ। ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਬਹੁਤ ਸਾਰੇ ਭਾਰਤੀ ਹਵਾਈ ਸੇਵਾ ਬੰਦ ਹੋਣ ਕਾਰਨ ਵੱਖ ਵੱਖ ਦੇਸ਼ਾਂ ਅੰਦਰ ਫਸੇ ਹੋਏ ਹਨ, ਜਿਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਲੋਕਾਂ ਦੇ ਫੋਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਅਤੀ ਸੰਵੇਦਨਸ਼ੀਲ ਮਾਮਲਾ ਹੈ, ਜਿਸ ਦੇ ਹੱਲ ਲਈ ਭਾਰਤ ਸਰਕਾਰ ਨੂੰ ਦੂਜੇ ਦੇਸ਼ਾਂ ਦੀਆਂ ਅੰਬੈਸੀਆਂ ਨਾਲ ਰਾਬਤਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਵੱਲ ਚਿੱਠੀ ਲਿਖੀ ਗਈ ਹੈ।
ਭਾਜਪਾ ਦੀ ਪੰਜਾਬ ਵਿਚ ਸਰਗਰਮੀ ਬਾਰੇ ਉਨ੍ਹਾਂ ਕਿਹਾ ਕਿ ਜਿਹੜੇ ਵੀ ਸੂਬੇ ਅੰਦਰ ਚੋਣਾਂ ਹੁੰਦੀਆਂ ਨੇ, ਉਥੇ ਭਾਜਪਾ ਆਗੂ ਸਰਗਰਮ ਹੋ ਜਾਂਦੇ ਹਨ ਅਤੇ ਹਰ ਤਰ੍ਹਾਂ ਦਾ ਹੱਥਕੰਡਾ ਵਰਤ ਕੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜੇ ਤਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਫੇਰੀ ਦਾ ਐਲਾਨ ਹੋਇਆ ਹੈ ਪਰ ਭਾਜਪਾ ਅਜਿਹੀਆਂ ਹੋਰ ਗਤੀਵਿਧੀਆਂ ਵੀ ਕਰੇਗੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਧਰਮ ਤੇ ਜਾਤੀ ਤੇ ਨਾਮ ਤੇ ਲੋਕਾਂ ਨੂੰ ਵੰਡਣ ਦਾ ਕੰਮ ਕਰਦੇ ਹਨ। ਇਸੇ ਕਾਰਨ ਉਹ ਪੰਜਾਬ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ ਜਦਕਿ ਪਹਿਲਾਂ ਕਦੇ ਵੀ ਆਏ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਨੂੰ ਲੈ ਕੇ ਵੀ ਸਿਰਫ ਚਿੰਤਾ ਹੀ ਜਾਹਰ ਕਰ ਰਹੇ ਹਨ ਜਦਕਿ 50 ਕਿਲੋਮੀਟਰ ਤਕ ਬੀਐਸਐਫ ਇਨ੍ਹਾਂ ਦੇ ਅੰਡਰ ਕੰਮ ਕਰਦੀ ਹੈ, ਇਸ ਲਈ ਇਨ੍ਹਾਂ ਨੂੰ ਚਿੰਤਾ ਨਹੀਂ ਕੰਮ ਕਰਨ ਦੀ ਜ਼ਰੂਰਤ ਹੈ।  ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨੂੰ ਟੀਮ ਵਾਂਗ ਕੰਮ ਕਰਨ ਦੀ ਗੱਲ ਕਹੀ ਹੈ, ਜੋ ਸਾਰੇ ਆਗੂਆਂ ਤੇ ਲਾਗੂ ਹੁੰਦੀ ਹੈ।

LEAVE A REPLY

Please enter your comment!
Please enter your name here