ਪੰਜਾਬ ਕੀਰਤਪੁਰ ’ਚ ਸੜਕ ਹਾਦਸੇ ’ਚ ਇਕ ਮੌਤ, ਦੂਜਾ ਜ਼ਖਮੀ/ ਟਰੱਕ ਤੇ ਬਾਈਕ ਸਵਾਰਾਂ ਵਿਚਾਲੇ ਹੋਏ ਟੱਕਰ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - March 2, 2026 0 1 Facebook Twitter Pinterest WhatsApp ਕੀਰਤਪੁਰ ਸਾਹਿਬ-ਨੇਰਚੌਕ ਚਾਰ-ਮਾਰਗੀ ਸੜਕ ‘ਤੇ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇਕ ਟਰੱਕ ਦੀ ਟੱਕਰ ਨਾਲ ਮੋਟਰ ਸਾਇਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੋਟਰ ਸਾਇਕਲ ਸਵਾਰ ਗੁਰਦੁਆਰਾ ਮਨੀਕਰਨ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ ਕਿ ਗਾਰਾਮੋਡਾ ਨੇੜੇ ਉਸ ਦਾ ਮੋਟਰ ਸਾਇਕਲ ਬੇਕਾਬੂ ਹੋ ਕੇ ਉਲਟ ਦਿਸ਼ਾ ਵਿਚ ਜਾ ਕੇ ਟਰੱਕ ਨਾਲ ਟਕਰਾ ਗਿਆ। ਇਸ ਹਾਦਸੇ ਵਿਚ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦੋਵੋਂ ਸ਼ਰਧਾਲੂ ਕੀਰਤਪੁਰ ਸਾਹਿਬ ਤੋਂ ਗੁਰਦੁਆਰਾ ਮਣੀਕਰਨ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ। ਜਿਵੇਂ ਹੀ ਉਹ ਗਾਰਾਮੋਡਾ ਮੋੜ ‘ਤੇ ਪਹੁੰਚੇ ਤਾਂ ਉਨ੍ਹਾਂ ਦਾ ਬਾਈਕ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਇਸ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਾਗਾਤਰ ਵੱਧ ਰਹੇ ਸੜਕ ਹਾਦਸਿਆਂ ਨੂੰ ਲੈ ਕੇ ਪ੍ਰਸ਼ਾਸਨ ਨੇ ਡਰਾਈਵਰਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।