ਪੰਜਾਬ ਮਲੋਟ ਦੇ ਦੁਕਾਨਦਾਰਾਂ ਨੂੰ ਮਿਲੇ ਮੰਤਰੀ ਡਾ. ਬਲਜੀਤ ਕੌਰ/ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਦਿੱਤਾ ਭਰੋਸਾ/ ਆਵਾਰਾ ਕੁੱਤਿਆਂ ਦੇ ਹੱਲ ਦੇ ਨਿਰਦੇਸ਼ By admin - March 2, 2026 0 2 Facebook Twitter Pinterest WhatsApp ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਦੁਕਾਨਦਾਰਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਵਾਰਾ ਕੁੱਤਿਆਂ ਦੀ ਸਮੱਸਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ। ਇੱਥੇ ਦੁਕਾਨਦਾਰਾਂ ਨਾਲ ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਵਾਰਾ ਕੁੱਤਿਆਂ ਦਾ ਮਸਲਾ ਕਾਫੀ ਗੰਭੀਰ ਹੈ, ਜਿਸ ਦੇ ਹੱਲ ਲਈ ਸਰਕਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਦੌਰਾਨ ਦੁਕਾਨਦਾਰਾਂ ਨੇ ਸ਼ਹਿਰ ਦੇ ਮੁੱਘ ਗੁੜ ਬਾਜ਼ਾਰ ਦੀ ਗਲੀ ਬਣਾਉਣ ਲਈ ਕੈਬਨਿਟ ਮੰਤਰੀ ਧੰਨਵਾਦ ਕੀਤਾ।