ਪੰਜਾਬ ਅੰਮ੍ਰਿਤਸਰ ’ਚ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ/ ਮਿਹਤਨ ’ਤੇ ਪੈਸੇ ਮੰਗਣ ’ਤੇ ਕੀਤੀ ਕੁੱਟਮਾਰ/ ਪਰਿਵਾਰ ਨੇ ਮੰਗਿਆ ਇਨਸਾਫ, ਪੁਲਿਸ ਕਰ ਰਹੀ ਜਾਂਚ By admin - March 3, 2026 0 5 Facebook Twitter Pinterest WhatsApp ਅੰਮ੍ਰਿਤਸਰ ਦੇ ਅਸ਼ੀਆਨਾ ਕਾਲੋਨੀ ਇਲਾਕੇ ਤੋਂ ਇਕ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਪਣੀ ਮਿਹਨਤ ਦੀ ਕਮਾਈ ਮੰਗਣ ਗਏ ਇਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਗੁਰਜੀਤ ਸਿੰਘ ਵਜੋਂ ਹੋਈ ਹੈ, ਜੋ ਪੇਸ਼ੇ ਨਾਲ ਪੇਂਟ ਦਾ ਕੰਮ ਕਰਦਾ ਸੀ। ਪਰਿਵਾਰ ਦਾ ਇਲਜਾਮ ਹੈ ਕਿ ਮ੍ਰਿਤਕ ਨੇ ਅਸ਼ੀਆਨਾ ਨਗਰ ਦੇ ਇਕ ਘਰ ਅੰਦਰ 25 ਦਿਨਾਂ ਤਕ ਕੰਮ ਕੀਤਾ ਸੀ ਜਿਸ ਦਾ ਮਿਹਨਤਾਨਾ ਨਹੀਂ ਮਿਲਿਆ। ਜਦੋਂ ਉਹ ਉਕਤ ਘਰ ਵਾਲਿਆਂ ਤੋਂ ਪੈਸੇ ਮੰਗਣ ਗਿਆ ਤਾਂ ਉਸ ਨੂੰ ਬੂਰੀ ਤਰ੍ਹਾਂ ਕੁੱਟਮਾਰ ਕਰ ਕੇ ਮੌਤ ਤੇ ਘਾਟ ਉਤਾਰ ਦਿੱਤਾ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਉਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਗੁਰਜੀਤ ਸਿੰਘ ਨੇ ਅਸ਼ੀਆਨਾ ਨਗਰ ਦੇ ਇਕ ਘਰ ਵਿੱਚ ਪੇਂਟ ਦਾ ਕੰਮ ਕੀਤਾ ਸੀ, ਪਰ ਉਸ ਦੀ ਲਗਭਗ 25 ਦਿਨਾਂ ਦੀ ਮਜ਼ਦੂਰੀ ਅਜੇ ਤੱਕ ਨਹੀਂ ਦਿੱਤੀ ਗਈ ਸੀ। ਵਾਰ ਵਾਰ ਮੰਗਣ ਉਤੇ ਵੀ ਪੈਸੇ ਨਹੀਂ ਮਿਲੇ, ਜਿਸ ਤੋਂ ਬਾਅਦ ਉਹ ਖੁਦ ਮਜ਼ਦੂਰੀ ਲੈਣ ਲਈ ਉਸ ਘਰ ਗਿਆ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨਾਲ ਉਸ ਦੀ ਤਕਰਾਰ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਹਿੰਸਕ ਝਗੜੇ ‘ਚ ਤਬਦੀਲ ਹੋ ਗਈ। ਦੋਸ਼ ਹੈ ਕਿ ਘਰ ਵਿੱਚ ਮੌਜੂਦ ਕੁਝ ਵਿਅਕਤੀਆਂ ਨੇ ਗੁਰਜੀਤ ਸਿੰਘ ‘ਤੇ ਲੋਹੀ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਗੁਰਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜੇ ਪਾਸੇ, ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ।