ਮੋਗਾ ਪੁਲਿਸ ਅਫੀਮ ਦੀ ਖੇਪ ਸਮੇਤ ਇਕ ਗ੍ਰਿਫਤਾਰ/ 3 ਕਿੱਲੋ ਅਫੀਮ ਬਰਾਮਦ/ ਨਸ਼ਾ ਮਾਮਲੇ ’ਚ ਜ਼ਮਾਨਤ ’ਤੇ ਆਇਆ ਸੀ ਬਾਹਰ

0
6

 

ਮੋਗਾ ਸੀਆਈਏ ਸਟਾਫ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 3 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਕਾਬੂ ਮੁਲਜਮ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਦੌਲੇਵਾਲਾ ਜਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਮੁਲਜਮ ਨੂੰ ਰਸਤੇ ਵਿਚ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 3 ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਖਿਲਾਫ ਪਹਿਲਾਂ ਵੀ ਹੈਰੋਇਨ ਤਸਕਰੀ ਦਾ ਮਾਮਲਾ ਦਰਜ ਹੈ ਅਤੇ ਉਹ ਜ਼ਮਾਨਤ ਉਤੇ ਬਾਹਰ ਆਇਆ ਹੋਇਆ ਸੀ। ਫਿਲਹਾਲ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

LEAVE A REPLY

Please enter your comment!
Please enter your name here