ਸੰਗਰੂਰ ਦੇ ਦਿੜ੍ਹਬਾ ’ਚ ਟੈਂਕੀ ਤੇ ਚੜ੍ਹੇ ਈਟੀਟੀ ਅਧਿਆਪਕ/ ਮੰਤਰੀ ਹਰਪਾਲ ਚੀਮਾ ਖਿਲਾਫ ਕੀਤੀ ਨਾਅਰੇਬਾਜ਼ੀ/ ਮੀਟਿੰਗ ਲਈ ਸਮਾਂ ਮਿਲਣ ਤਕ ਸੰਘਰਸ਼ ਦਾ ਐਲਾਨ

0
7

 

ਈਟੀਟੀ 180 ਟੀਚਰ ਅਧਿਆਪਕ ਯੂਨੀਅਨ ਵੱਲੋਂ ਅੱਜ ਸੰਗਰੂਰ ਦੇ ਦਿੜ੍ਹਬਾ ਵਿਖੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇੱਥੇ ਸੂਲਰ ਘਰਾਟ ਦੀ ਟੈਂਕੀ ਤੇ ਚੜ੍ਹ ਕੇ ਬੈਠੇ ਯੂਨੀਅਨ ਆਗੂਆਂ ਨੇ ਖਜਾਨਾ ਮੰਤਰੀ ਹਰਪਾਲ ਚੀਮਾ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੇ ਦੱਸਣ ਮੁਤਾਬਕ ਅੱਜ ਵੱਖ ਵੱਖ 25 ਟੈਂਕੀਆਂ ਤੇ ਟਾਵਰਾਂ ਉਪਰ ਚੜ੍ਹਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੇ ਤਹਿਤ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਖਜਾਨਾ ਮੰਤਰੀ ਨੇ ਛੇਤੀ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਹਮਲੇ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here