ਜਲੰਧਰ ਪਹੁੰਚੇ ਪ੍ਰਗਟ ਸਿੰਘ ਦਾ ਕੇਂਦਰ ਵੱਲ ਨਿਸ਼ਾਨਾ/ ਮਨਰੇਗਾ ਤੇ ਅਮਰੀਕਾ ਸਮਝੌਤੇ ਨੂੰ ਲੈ ਕੇ ਸਾਧੇ ਨਿਸ਼ਾਨੇ

0
3

ਜਲੰਧਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਹੁੰਦਿਆਂ ਕਾਂਗਰਸੀ ਆਗੂ ਪ੍ਰਗਟ ਸਿੰਘ ਨੇ ਮਨਰੇਗਾ ਤੇ ਅਮਰੀਕਾ ਸਮਝੌਤੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਮੀਡੀਆ ਨੂੰ ਮੁਖਾਤਿਬ ਹੁੰਦਿਆ ਪ੍ਰਗਟ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਮਨਰੇਗਾ ਨੂੰ ਤੋੜ ਕੇ ਪੰਜਾਬ ਸਰਕਾਰ ਦਾ ਲੱਕ ਤੋੜਿਆ ਸੀ ਅਤੇ ਹੁਣ ਰਹਿੰਦੀ ਖੂੰਹਦੀ ਕਸਰ ਅਮਰੀਕਾ ਨਾਲ ਵਪਾਰ ਸਮਝੌਤਾ ਕਰ ਕੇ ਕੱਢ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਨ੍ਹਾਂ ਕਦਮਾਂ ਨਾਲ ਪੰਜਾਬ ਦੇ ਹਿੱਤਾਂ ਤੇ ਕਿਸਾਨੀ ਨੂੰ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਨਹੀਂ, ਸਿੱਧੀ ਸਿੱਧੀ ਬਲੇਕਮੈਲਿੰਗ ਹੈ, ਜਿਸ ਦਾ ਖਮਿਆਜ਼ਾ ਦੇਸ਼ ਦੇ ਗਰੀਬਾਂ ਤੇ ਕਿਸਾਨਾਂ ਨੂੰ ਭੁਗਤਣਾ ਪਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਵਪਾਰ ਸਮਝੌਤਾ ਕਰ ਕੇ ਅਮਰੀਕਾ ਨੂੰ ਭਾਰਤੀ ਬਾਜਾਰ ਵਿਚ ਮੁਫਤ ਦਾਖਲਾ ਦੇ ਦਿੱਤਾ ਹੈ ਜੋ ਕਿਸਾਨਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਜਿਸ ਕਾਹਲੀ ਨਾਲ ਕੇਂਦਰ ਸਰਕਾਰ ਨੇ ਸਮਝੌਤੇ ਨੂੰ ਨੇਪਰੇ ਚਾੜਿਆ ਹੈ, ਉਸ ਪਿਛੇ ਜ਼ਰੂਰ ਕੋਈ ਵੱਡਾ ਰਾਜ਼ ਛੁਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਵਾਰ ਵਾਰ ਭਾਰਤ ਦਾ ਅਪਮਾਨ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ਮੋਦੀ ਡਰਦੇ ਮਾਰੇ ਮੂੰਹ ਨਹੀਂ ਖੋਲ੍ਹ ਰਹੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਦੀਆਂ ਲੀਹਾਂ ਤੇ ਚੱਲ ਰਹੀ ਹੈ ਅਤੇ ਦੋਵੇਂ ਸਰਕਾਰਾਂ ਨੇ ਮੀਡੀਆ ਦੇ ਵੀ ਗਲਾ ਘੁੱਟਿਆ ਹੋਇਆ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੀਆਂ ਇਕ ਟੀਮ ਵਜੋਂ ਵਿਚਰਨ ਲਈ ਪਾਬੰਦ ਹਨ ਅਤੇ ਸਾਰੇ ਆਗੂ ਇਕਜੁਟ ਹੋ ਕੇ ਕਾਂਗਰਸ ਦੀ ਬਿਹਤਰੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੱਤਾ ਵਿਚ ਆਉਣ ਤੋਂ ਬਾਅਦ ਭਾਜਪਾ ਦੁਆਰਾ ਪਾਸ ਕੀਤੇ ਸਾਰੇ ਬਿੱਲ ਲੋਕ ਮਾਰੂ ਬਿੱਲ ਰੱਦ ਕਰ ਦਿੱਤੇ ਜਾਣਗੇ।

LEAVE A REPLY

Please enter your comment!
Please enter your name here