ਸਰਹਿੰਦ ਪਹੁੰਚੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ/ ਪਾਰਟੀ ਆਗੂਆਂ ਦੀ ਮੀਟਿੰਗ ’ਚ ਕੀਤੀ ਸ਼ਿਰਕਤ/ ਮੋਗਾ ਰੈਲੀ ਨੂੰ ਲੈ ਕੇ ਵਰਕਰਾਂ ਦੀਆਂ ਲਾਈਆਂ ਡਿਊਟੀਆਂ

0
1

 

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਪਾਰਟੀ ਆਗੂਆਂ ਦੀ ਵਿਸ਼ੇਸ਼ ਮੀਟਿੰਗ ਸਰਹਿੰਦ ਦੇ ਭੱਟੀ ਫਾਰਮ ਵਿਖੇ ਹੋਈl ਮੀਟਿੰਗ ਵਿੱਚ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਮੋਗਾ  ਰੈਲੀ ਨੂੰ ਲੈ ਕੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂl ਇਸ ਮੌਕੇ ਸੀਨੀਅਰ ਆਗੂ ਜਗਦੀਪ ਚੀਮਾ ਅਤੇ ਗੇਜਾ ਰਾਮ ਵਾਲਮੀਕ ਮੌਜੂਦ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਗਾ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਨੇ ਤਾਂ ਜੋ ਵੱਡਾ ਇਕੱਠ ਕਰ ਕੇ ਪੰਜਾਬ ਦੇ ਲੋਕਾਂ ਨੂੰ ਮੌਜੂਦਾ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ।
ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਨੂੰ ਠੀਕ ਰੱਖਣ ਵਿਚ ਫੇਲ੍ਹ ਸਾਬਿਤ ਹੋਈ ਹੈ। ਕਿਸੇ ਪਾਰਟੀ ਨਾਲ ਗਠਜੋੜ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ਆਪਣੇ ਬਲਬੂਤੇ ਤੇ ਲੜੇਗੀ।
ਉਹਨਾਂ ਕਿਹਾ ਕਿ ਮੋਗਾ ਵਿੱਚ ਵਿਸ਼ਾਲ ਰੈਲੀ ਨੂੰ ਲੈ ਕੇ ਵਰਕਰਾਂ ਵਿੱਚ ਉਤਸ਼ਾਹ ਹੈ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਨੇ ਤਾਂ ਜੋ ਰੈਲੀ ਵਿੱਚ ਵਿਸ਼ਾਲ ਇਕੱਠ ਕਰਕੇ ਪੰਜਾਬ ਦੀ ਸਰਕਾਰ ਦੀਆਂ ਮਾਰੂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇl  ਉਹਨਾਂ ਕਿਹਾ ਕਿ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਸਮੁੱਚੀ ਭਾਜਪਾ ਦੀ ਲੀਡਰਸ਼ਿਪ ਅਤੇ ਅਮਿਤ ਸ਼ਾਹ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ।

LEAVE A REPLY

Please enter your comment!
Please enter your name here