ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਹੋਲੀ ਦੀ ਵਧਾਈ/ ਪੰਜਾਬ-ਹਿੱਤੂ ਬਜਟ ਆਉਣ ਦਾ ਕੀਤਾ ਦਾਅਵਾ/ ਕੈਬਨਿਟ ਮੀਟਿੰਗ ’ਚ ਹੋਣਗੇ ਹੋਰ ਵੱਡੇ ਫੈਸਲੇ

0
2

ਮਲੋਟ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਤਤਪਰ ਹੈ, ਜਿਸ ਦੇ ਚਲਦਿਆਂ ਆਉਣ ਵਾਲਾ ਬਜਟ ਵੀ ਲੋਕਾਂ ਦੀਆਂ ਉਮੀਦਾਂ ਮੁਤਾਬਕ ਪਾਸ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ 1000 ਰੁਪਏ ਦੇਣ ਸਮੇਤ ਸਾਰੇ ਵਾਅਦੇ ਇਕ ਇਕ ਕਰ ਕੇ ਪੂਰੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਚਾਰ ਸਾਲਾਂ ਦੌਰਾਨ ਬਹੁਤੇ ਵਾਅਦੇ ਪੂਰੇ ਕਰ ਦਿੱਤੇ ਨੇ ਅਤੇ ਬਾਕੀ ਰਹਿੰਦੇ ਕੰਮ ਛੇਤੀ ਪੂਰੇ ਕਰਨ ਦਿੱਤੇ ਜਾਣਗੇ। ਉਨ੍ਹਾਂ ਨੇ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਜਾਣ ਦੇ ਸੰਕੇਤ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬਹੁਤੀਆਂ ਸਮੱਸਿਆਵਾਂ ਦੇ ਹੱਲ ਕਰਨ ਦੇ ਅਧਿਕਾਰੀਆਂ ਨੂੰ ਮੌਕੇ ਤੇ ਹੀ ਹੁਕਮ ਵੀ ਜਾਰੀ ਕੀਤੇ।

LEAVE A REPLY

Please enter your comment!
Please enter your name here