ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਕਾਂਗਰਸ ਦੀ ਪ੍ਰੈੱਸ ਕਾਨਫਰੰਸ/ ਸਾਂਸਦ ਡਾ. ਅਮਰ ਸਿੰਘ ਨੇ ਕੀਤਾ ਸੰਬੋਧਨ/ 6 ਤਰੀਕ ਨੂੰ ਵਿਧਾਨ ਸਭਾ ਦੇ ਘਿਰਾਓ ਦਾ ਕੀਤਾ ਐਲਾਨ By admin - March 4, 2026 0 1 Facebook Twitter Pinterest WhatsApp ਕਾਂਗਰਸ ਪਾਰਟੀ ਵੱਲੋਂ 6 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਦੇਣ ਲਈ ਪਾਰਟੀ ਆਗੂਆਂ ਵੱਲੋਂ ਕਰਤਾਰ ਕੰਪਲੈਕਸ ਫ਼ਤਿਹਗੜ੍ਹ ਸਾਹਿਬ ਵਿਖੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸਾਂਸਦ ਡਾ. ਅਮਰ ਸਿੰਘ ਨੇ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਸਮਝੌਤੇ ਨਾਲ ਦੇਸ਼ ਦੇ ਛੋਟੇ ਅਤੇ ਸੀਮਾਂਤ ਕਿਸਾਨੀ ਬਰਬਾਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੀ ਕਿਸਾਨੀ ਹੋਰ ਨਾਜੁਕ ਹਾਲਾਤਾਂ ਵਿੱਚ ਫਸ ਜਾਵੇਗੀ, ਜਿਸ ਕਾਰਨ ਕਾਂਗਰਸ ਪਾਰਟੀ ਇਸ ਦਾ ਹਰ ਪੱਧਰ ਉਤੇ ਵਿਰੋਧ ਕਰੇਗੀ। ਇਸੇ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਉਤੇ ਕੇਂਦਰ ਦੀ ਪਿੱਠ ਪਿੱਛੇ ਹਮਾਇਤ ਦੇ ਇਲਜ਼ਾਮ ਵੀ ਲਾਏ। ਮਨਰੇਗਾ ਯੋਜਨਾ ਬਾਰੇ ਗੱਲ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਵਿੱਚ ਕੀਤੇ ਜਾ ਰਹੇ ਬਦਲਾਅ ਗਰੀਬ ਅਤੇ ਜਰੂਰਤਮੰਦ ਲੋਕਾਂ ਦੇ ਹੱਕਾਂ ’ਤੇ ਸਿੱਧਾ ਹਮਲਾ ਹਨ। ਇਸੇ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਨੇ 6 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਹੈ, ਤਾਂ ਜੋ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਇਆ ਜਾ ਸਕੇ। ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜਦੀ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਤੇਜ਼ ਕੀਤਾ ਜਾਵੇਗਾ।