ਪੰਜਾਬ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ/ ਐਸਜੀਪੀਸੀ ਪ੍ਰਧਾਨ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ/ ਆਖਰੀ ਦਿਨ ਨਤਮਸਤਕ ਹੋਈ ਵੱਡੀ ਗਿਣਤੀ ਸੰਗਤ By admin - March 4, 2026 0 1 Facebook Twitter Pinterest WhatsApp ਹੋਲੇ ਮਹੱਲੇ ਆਖਰੀ ਦਿਨ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ ਦਾ ਯੁਗ ਹੈ ਜਿਸ ਕਰ ਕੇ ਸੋਸ਼ਲ ਮੀਡੀਆ ਚੰਗਾ ਰੋਲ ਅਦਾ ਕਰੇ। ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ ਹਰ ਬੰਦੇ ਨੂੰ ਆਪਣੀ ਮਰਜ਼ੀ ਅਨੁਸਾਰ ਕਿਤੇ ਵੀ ਜਾਣ ਦਾ ਅਧਿਕਾਰ ਹੈ। ਜਥੇਦਾਰ ਦੀ ਨਿਯੁਕਤੀ ਅਤੇ ਸੇਵਾਮੁਕਤੀ ਬਾਰੇ ਬਿਉਂਤਬੰਦੀ ਬਣਾਉਣ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਉਹ ਆਪਣੇ ਮੈਂਬਰਾਂ ਨਾਲ ਜਲਦੀ ਵਿਚਾਰ ਕਰ ਕੇ ਇਸ ਦੀ ਬਿਉਂਤਬੰਦੀ ਬਣਾਉਣ ਦੇ ਯਤਨ ਕਰਨਗੇ।