ਅਜਨਾਲਾ ’ਚ ਭਿਆਨਕ ਸੜਕ ਹਾਦਸੇ ’ਚ ਇਕ ਮੌਤ/ ਤੇਜ਼ ਰਫਤਾਰ ਟਰੱਕ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ

0
2

 

ਅਜਨਾਲਾ ਦੇ ਚੋਗਾਵਾਂ ਰੋਡ ‘ਤੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।  ਜਾਣਕਾਰੀ ਮੁਤਾਬਕ ਮ੍ਰਿਤਕ ਪਿੰਡ ਮਿਆਦੀਆਂ ਦਾ ਰਹਿਣ ਵਾਲਾ ਸੀ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਤੋਂ ਪੱਥਰ ਦਾ ਕੰਮ ਕਰਕੇ ਆਪਣੇ ਘਰ ਵਾਪਸ ਆ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਭਤੀਜਾ ਉਸਨੂੰ ਲੈਣ ਲਈ ਮੋਟਰਸਾਈਕਲ ‘ਤੇ ਗਿਆ ਹੋਇਆ ਸੀ।
ਇਸ ਦੌਰਾਨ ਤੇਜ਼ ਰਫ਼ਤਾਰ ਟਰੱਕ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ, ਜਿਸ ਕਾਰਨ ਉਸਦਾ ਚਾਚਾ ਟਰੱਕ ਦੇ ਟਾਇਰ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਭਤੀਜੇ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਟਰੱਕ ਸਮੇਤ ਚਾਲਕ ਨੂੰ ਕਾਬੂ ਕਰ ਲਿਆ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here