ਪੰਜਾਬ ਤਰਨ ਤਾਰਨ ਪੁਲਿਸ ਵੱਲੋਂ ਦੋ ਬਦਮਾਸ਼ਾਂ ਦਾ ਐਨਕਾਊਟਰ/ ਸਰਪੰਚ ਕਤਲ ਮਾਮਲੇ ’ਚ ਲੋੜੀਂਦੇ ਸੀ ਦੋਵੇਂ ਮੁਲਜ਼ਮ/ ਦੋਵਾਂ ਨੂੰ ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ By admin - March 4, 2026 0 2 Facebook Twitter Pinterest WhatsApp ਤਰਨ ਤਾਰਨ ਪੁਲਿਸ ਨੇ ਸਰਪੰਚ ਕਤਲ ਮਾਮਲੇ ਵਿਚ ਲੋੜੀਂਦੇ ਦੋ ਮੁਲਜਮਾਂ ਦਾ ਐਨਕਾਊਟਰ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਪੁਲਿਸ ਨੂੰ ਦੋਵਾਂ ਮੁਲਜਮਾਂ ਦੇ ਪੱਟੀ ਇਲਾਕੇ ਅੰਦਰ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਤੇ ਫਾਇਰਿੰਗ ਕਰ ਦਿੱਤੀ, ਇਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਜ਼ਖਮੀ ਹੋ ਗਏ। ਫੜੇ ਗਏ ਮੁਲਜਮਾਂ ਦੀ ਪਛਾਣ ਗੁਰਦੇਵ ਸਿੰਘ ਬਾਵਾ, ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਘਟਨਾ ਸਮੇਂ ਵਰਤੇ ਮਾਰੂ ਹਥਿਆਰ ਵੀ ਬਰਾਮਦ ਕੀਤੇ ਨੇ। ਪੁਲਿਸ ਨੇ ਮੁਲਜਮਾਂ ਨੂੰ ਹਸਪਤਾਲ ਭਰਤੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।