ਪੰਜਾਬ ਸਰਦੂਲਗੜ੍ਹ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਘੇਰੇ ਵਿਰੋਧੀ/ ਸਾਬਕਾ ਸੀਐਮ ਚੰਨੀ ਤੇ ਸੀਐਮ ਮਾਨ ਵੱਲ ਸਾਧੇ ਨਿਸ਼ਾਨੇ By admin - March 5, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅੱਜ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀਆਂ ਵੱਲ ਨਿਸ਼ਾਨੇ ਸਾਧੇ। ਸਰਕਾਰ ਉਤੇ ਪੰਜਾਬ ਨੂੰ ਕਰਜਾਈ ਕਰਨ ਦੇ ਇਲਜਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਜ਼ਮੀਨਾਂ ਵੇਚ ਕੇ ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦੇਣਾ ਚਾਹੁੰਦੀ ਹੈ ਜੋ ਪੰਜਾਬੀਆਂ ਨਾਲ ਧੋਖਾ ਹੈ। ਸਾਬਕਾ ਸੀਐਮ ਚੰਨੀ ਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਦੋਵੇਂ ਬੱਕਰੀਆਂ ਦੀ ਦੁੱਧ ਚੁਆਈ ਤੇ ਮੰਜੇ ਬੁਣਨ ਲਈ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਜਦਕਿ ਮੇਰਾ ਮਕਸਦ ਪੰਜਾਬ ਦੀ ਤਰੱਕੀ ਕਰਨਾ ਹੈ।