ਫਰੀਦਕੋਟ ਪੁਲਿਸ ਵੱਲੋਂ ਨਸ਼ੇ ਦੀ ਖੇਪ ਸਮੇਤ ਇਕ ਕਾਬੂ/ 2 ਕਿੱਲੋ 64 ਗਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ

0
1

 

ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਮਡਿਊਲ ਦਾ ਪਰਦਾਫਾਸ਼ ਕਰਦਿਆਂ ਇਕ ਤਸਕਰ ਨੂੰ ਨਸ਼ੇ ਦੇ ਖੇਪ ਦੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਮੁਲਜਮ ਦੀ ਪਛਾਣ ਅਕਾਸ਼ ਉਰਫ ਮਾਨ ਵਾਸੀ ਪ੍ਰੀਤਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਇਸ ਦੇ ਕਬਜੇ ਵਿਚੋਂ 2 ਕਿੱਲੋ 64 ਗਰਾਮ ਹੈਰੋਇਨ ਅਤੇ 20 ਹਜ਼ਾਰ ਡਰੱਗ ਮਨੀ ਤੇ ਮੋਟਰ ਸਾਇਕਲ ਬਰਾਮਦ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਕਾਫੀ ਸਮੇਂ ਤੋਂ ਨਸ਼ਾ ਤਸਕਰੀ ਵਿਚ ਸਰਗਰਮ ਸੀ ਅਤੇ ਇਸ ਖਿਲਾਫ ਪਹਿਲਾਂ ਵੀ ਸੰਗੀਨ ਧਰਾਵਾਂ ਤਹਿਤ 7 ਮਾਮਲੇ ਦਰਜ ਹਨ।
ਜਾਣਕਾਰੀ ਮੁਤਾਬਿਕ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਏਰੀਆ ਵਿੱਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਚੰਦਬਾਜਾ ਵਾਲੇ ਪੁੱਲ ਤੋ ਖੱਬੇ ਪਾਸੇ ਵਾਲੇ ਸਰਵਿਸ ਰੋਡ ਪਰ ਦੋਸ਼ੀ ਕਿੱਟ ਬੈਗ ਸਮੇਤ ਮੌਜੂਦ ਸੀ, ਜਿਸ ਵੱਲੋ ਪੁਲਿਸ ਪਾਰਟੀ ਨੂੰ ਵੇਖ ਕੇ ਮੋਟਰਸਾਈਕਲ ਸਟਾਰਟ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਅ ਪਰ ਉਸ ਨੂੰ ਕਾਬੂ ਕੀਤਾ। ਬਾਅਦ ਵਿਚ ਡੀਐਸਪੀ ਤਰਲੋਚਨ ਸਿੰਘ ਹਾਜਰੀ ਵਿੱਚ ਲਈ ਗਈ ਤਲਾਸ਼ੀ ਦੌਰਾਨ ਮੁਲਜਮ ਕੋਲੋਂ 2 ਪੈਕੇਟ ਹੈਰੋਇਨ ਅਤੇ 20 ਹਜਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਪੈਕੇਟਾ ਵਿੱਚ 1 ਕਿਲੋ 58 ਗ੍ਰਾਮ ਅਤੇ 1 ਕਿਲੋ 06 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁੱਢਲੀ ਪੁੱਛਗਿੱਛ ਦੌਰਾਨ ਮੁਤਾਬਕ ਮੁਲਜਮ ਇਹ ਖੇਪ ਅੱਗੇ ਸਪਲਾਈ ਕਰਨ ਜਾ ਰਿਹਾ ਸੀ। ਮੁਲਜਮ ਦਾ ਕ੍ਰਿਮਿਨਲ ਰਿਕਾਰਡ ਹੈ ਅਤੇ ਉਸ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾਂ  ਤਹਿਤ 7 ਮਾਮਲੇ ਦਰਜ ਹਨ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ।

LEAVE A REPLY

Please enter your comment!
Please enter your name here