ਪੰਜਾਬ ਕਲਾਨੌਰ ਸਿਵਲ ਹਸਪਤਾਲ ’ਚ ਖੁਲ੍ਹੀ ਪ੍ਰਬੰਧਾਂ ਦੀ ਪੋਲ/ ਸਰਪੰਚ ਨੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਸਾਧੇ ਨਿਸ਼ਾਨੇ/ ਮੋਬਾਇਲ ਦੀ ਰੋਸ਼ਨੀ ਚ ਟਰੀਟਮੈਂਟ ਦੇ ਲਾਏ ਇਲਜ਼ਾਮ By admin - March 5, 2026 0 1 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਨੇ ਪਰ ਸਰਹੱਦੀ ਜਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਈਆਂ ਤਸਵੀਰਾਂ ਕੁੱਝ ਹੋਰ ਹੀ ਕਹਾਣੀ ਬਿਆਨ ਕਰ ਰਹੀਆਂ ਨੇ। ਜ਼ਿਲ੍ਹੇ ਦੇ ਕਸਬਾ ਕਲਾਨੌਰ ਦੇ ਸਿਵਲ ਹਸਪਤਾਲ ਵਿਚ ਮੋਬਾਈਲ ਦੀ ਰੋਸ਼ਨੀ ਵਿਚ ਟਰੀਟਮੈਂਟ ਕੀਤਾ ਜਾ ਰਿਹਾ ਹੈ। ਇਹ ਦਾਅਵਾ ਕਿਸੇ ਹੋਰ ਨੇ ਨਹੀਂ ਬਲਕਿ ਕਸਬੇ ਦੇ ਸਰਪੰਚ ਜਤਿੰਦਰ ਕੁਮਾਰ ਗੋਰਾ ਨੇ ਕੀਤਾ। ਸਰਪੰਚ ਨੇ ਵੀਡੀਓ ਜਾਰੀ ਕਰਦਿਆਂ ਸਰਕਾਰ ਤੋਂ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਸਰਪੰਚ ਦੇ ਦੱਸਣ ਮੁਤਾਬਕ ਸਿਵਲ ਹਸਪਤਾਲ ਵਿਖੇ ਮੋਬਾਇਲ ਦੀ ਟਾਰਚ ਜਗਾ ਕੇ ਟਰੀਟਮੈਂਟ ਕੀਤਾ ਜਾ ਰਿਹਾ ਹੈ। ਇੱਥੋਂ ਤਕ ਕਿ ਐਮਰਜੰਸੀ ਬਿਜਲੀ ਦਾ ਕੋਈ ਪ੍ਰਬੰਧ ਹੈ ਤੇ ਨਾ ਹੀ ਕੋਈ ਸਫਾਈ ਦਾ ਪ੍ਰਬੰਧ ਅਤੇ ਡਾਕਟਰਾਂ ਦਾ ਵੀ ਘਾਟ ਹੈ। ਸਰਪੰਚ ਨੇ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਅੱਗੇ ਇਸ ਪਾਸੇ ਧਿਆਨ ਦੇਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਇਸ ਬਾਰੇ ਪੁੱਛੇ ਜਾਣ ਤੇ ਹਸਪਤਾਲ ਦੇ ਡਾਕਟਰ ਗੋਲ ਮੋਲ ਜਵਾਬ ਦਿੰਦੇ ਦਿਖਾਈ ਦਿੱਤੇ। ਸਰਪੰਚ ਜਤਿੰਦਰ ਕੁਮਾਰ ਗੋਰਾ ਦੇ ਦਾਅਵਿਆਂ ਨੇ ਸਰਕਾਰ ਦੇ ਸਿਹਤ ਸਹੂਲਤਾਂ ਵਾਲੇ ਦਾਅਵੇ ਦੀ ਪੋਲ ਖੋਲ੍ਹ ਦਿੱਤੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਸਿਹਤ ਮਹਿਕਮਾ ਇਨ੍ਹਾਂ ਕਮੀਆਂ ਵੱਲ ਕਿੰਨਾ ਕੁ ਧਿਆਨ ਦਿੰਦਾ ਹੈ।