ਪੰਜਾਬ ਡੇਰਾ ਬਾਬਾ ਨਾਨਕ ’ਚ ਹਰਿਆਣਾ ਸੀਐਮ ਸੈਣੀ ਦਾ ਵਿਰੋਧ/ ਆਪ ਆਗੂਆਂ ਨੇ ਦਿਖਾਏ ਕਾਲੇ ਝੰਡੇ/ ਪੰਜਾਬ ਨਾਲ ਵਿਤਕਰਾ ਬੰਦ ਕਰਨ ਦੀ ਕੀਤੀ ਮੰਗ By admin - March 5, 2026 0 2 Facebook Twitter Pinterest WhatsApp ਹਰਿਆਣਾ ਦੇ ਮੁੱਖ ਮੰਤਰੀ ਨੈਬ ਸਿੰਘ ਸੈਣੀ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਜਿੱਥੇ ਉਨ੍ਹਾਂ ਨੇ ਚੋਲਾ ਸਾਹਿਬ ਦੇ ਮੇਲੇ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਵੀ ਕਰਨਾ ਪਿਆ। ਪਲੈਨਿੰਗ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਇਕੱਠੇ ਹੋਏ ਆਪ ਵਰਕਰਾਂ ਨੇ ਹਰਿਆਣਾ ਸੀਐਮ ਨੂੰ ਕਾਲੇ ਝੰਡੇ ਦਿਖਾਏ ਅਤੇ ਉਨ੍ਵਾਂ ਤੋਂ ਭਾਜਪਾ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਸਵਾਲ ਪੁੱਛੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜੋਬਨ ਰੰਧਾਵਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਤੋਂ ਪਾਣੀ ਖੋਹਣਾ ਚਾਹੁੰਦੇ ਨੇ, ਜਿਸ ਕਾਰਨ ਉਹ ਲਗਾਤਾਰ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੂੰ ਪੰਜਾਬ ਨਾਲ ਇੰਨਾ ਹੀ ਹੇਜ ਹੈ ਤਾਂ ਉਨ੍ਹਾਂ ਨੂੰ ਪੰਜਾਬ ਦੇ ਰੋਕੇ ਫੰਡ ਤੁਰੰਤ ਜਾਰੀ ਕਰਨੇ ਚਾਹੀਦੇ ਨੇ। ਉਨ੍ਹਾਂ ਹੋਰ ਕਿਹਾ ਕਿ ਭਾਜਪਾ ਇਹ ਭਲੀਭਾਤ ਜਾਣਦੀ ਹੈ ਕਿ ਜਿੰਨਾ ਚਿਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਉਹ ਪੰਜਾਬ ਦੇ ਪਾਣੀ ਲੁੱਟ ਨਹੀਂ ਸਰਦੇ, ਇਸ ਲਈ ਇਹ 2027 ਵਿਚ ਪੰਜਾਬ ਅੰਦਰ ਭਾਜਪਾ ਸਰਕਾਰ ਬਣਾ ਕੇ ਪੰਜਾਬ ਦੇ ਪਾਣੀਆਂ ਉਤੇ ਡਾਕਾ ਮਾਰਨਾ ਚਾਹੁੰਦੇ ਨੇ ਪਰ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ।