ਗੁਰਦਾਸਪੁਰ ’ਚ ਪੀੜਤ ਪਰਿਵਾਰ ਨੂੰ ਮਿਲੇ ਆਪ ਆਗੂ/ ਕੁੱਤਿਆਂ ਦੇ ਹਮਲੇ ’ਚ ਮਾਰੇ ਗਏ ਮਾਸੂਮ ਦੀ ਮੌਤ ’ਤੇ ਪ੍ਰਗਟਾਇਆ ਦੁੱਖ

0
1

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅੱਜ ਹਲਕਾ ਧਾਰੀਵਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਤੇ ਦਿਨ ਆਵਾਰਾ ਕੁੱਤਿਆਂ ਕਾਰਨ ਜਾਨ ਗੁਆਉਣ ਵਾਲੇ ਢਾਈ ਸਾਲਾ ਬੱਚੇ ਦੇ ਪਰਿਵਾਰ ਨਾਲ ਮਿਲ ਕੇ ਮਾਸੂਮ ਦੀ ਮੌਤ ਲਈ ਦੁੱਖ ਸਾਂਝਾ ਕੀਤਾ। ਆਪ ਆਗੂ ਨੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸੇ ਦੌਰਾਨ ਉਨ੍ਹਾਂ ਨੇ ਕਾਰਜ ਸਾਧਕ ਅਫਸਰ ਧਾਰੀਵਾਲ ਨੂੰ ਅਵਾਰਾ ਕੁੱਤਿਆਂ ਦੀ ਸਮੱਸਿਆ ਹੱਲ ਕਰਨ ਲਈ ਯੋਗ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਅੱਗੇ ਤੋਂ ਅਜਿਹੀ ਮੰਦਭਾਗੀ ਘਟਨਾ ਨਾ ਵਾਪਰ ਸਕੇ।
ਦੱਸਣਯੋਹ ਹੈ ਕਿ ਬੀਤੇ ਦਿਨ ਸ਼ਾਹ ਪੈਟਰੋਲ ਪੰਪ ਧਾਰੀਵਾਲ ਦੇ ਸਾਹਮਣੇ ਹਰਮੀਤ ਸਿੰਘ ਉਰਫ ਲੱਕੀ ਸਭਰਵਾਲ ਦੇ ਘਰ ਕਿਰਾਏਦਾਰ ਦੇ ਤੌਰ ਤੇ ਰਹਿ ਰਹੇ ਇੰਦਰੀਆਸ ਦੇ ਢਾਈ ਸਾਲ ਦੇ ਇਕਲੋਤੇ ਪੁੱਤਰ ਇਸਮਾਇਲ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਮੌਤ ਦੇ ਘਾਟ ਉਤਰਾ ਦਿੱਤਾ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮ੍ਰਿਤਕ ਇਸਮਾਇਲ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ।

LEAVE A REPLY

Please enter your comment!
Please enter your name here