ਸਿੰਗਾਪੁਰ ਲਈ ਰਵਾਨਾ ਹੋਇਆ ਪ੍ਰਿੰਸੀਪਲਾਂ ਦਾ ਵਫਦ/ ਮੁੱਖ ਮੰਤਰੀ ਮਾਨ ਨੇ ਝੰਡੀ ਦਿਖਾ ਕੇ ਕੀਤਾ ਰਵਾਨਾ/ ਵਿਸ਼ਵ-ਪੱਧਰੀ ਸਿਖਲਾਈ ਲੈਣਗੇ 30 ਪ੍ਰਿੰਸੀਪਲ

0
4

ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲੀ ਸਿੱਖਿਆ ਨੂੰ ਵਿਸ਼ਵਪੱਧਰੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਨੇ। ਇਸੇ ਤਹਿਤ ਅੱਜ 30 ਸਰਕਾਰੀ ਸਕੂਲ ਪ੍ਰਿੰਸੀਪਲਾਂ ਦਾ ਇਕ ਵਿਸ਼ੇਸ਼ ਵਫ਼ਦ ਅੰਤਰਰਾਸ਼ਟਰੀ ਸਿਖਲਾਈ ਲਈ ਸਿੰਗਾਪੁਰ ਰਵਾਨਾ ਹੋਇਆ। ਸਰਕਾਰ ਵੱਲੋਂ ਵਿਦੇਸ਼ ਵਿਚ ਭੇਜੇ ਜਾ ਰਹੇ ਪ੍ਰਿੰਸੀਪਲਾਂ ਦਾ ਇਹ ਅੱਠਵਾਂ ਬੈਚ ਹੈ ਜੋ ਸਿੰਗਾਪੁਰ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਵੱਲੋਂ ਅੱਜ ਇਨ੍ਹਾਂ ਪ੍ਰਿੰਸੀਪਲਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹੇ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ 30 ਪ੍ਰਿੰਸੀਪਲ ਸਿੰਗਾਪੁਰ ਜਾ ਕੇ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਲੈਣਗੇ। ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਬਿਹਤਰ ਪੜ੍ਹਾਈ ਦੇਣ ਦੇ ਹਿੱਸੇ ਵੱਜੋਂ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਦੇਸ਼ਾਂ ‘ਚ ਇਸ ਤੋਂ ਪਹਿਲਾਂ ਵੀ ਸੱਤ ਬੈਚ ਭੇਜੇ ਜਾ ਚੁੱਕੇ ਹਨ, ਹੁਣ ਇਹ ਅੱਠਵਾਂ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਸਿੱਖਿਆ ਵਿਭਾਗ ਵਲੋਂ ਪ੍ਰਿੰਸੀਪਲਾਂ ਨੂੰ ਵਿਦਾਇਗੀ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਖਾਵੇਂ ਸਫਰ ਅਤੇ ਸਿੱਖਣ ਦੀ ਪ੍ਰਕਿਰਿਆ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।

LEAVE A REPLY

Please enter your comment!
Please enter your name here