ਅਮਰਕੋਟ BSF ਹੈੱਡ ਕੁਆਰਟਰ ਅੱਗੇ ਕਿਸਾਨਾਂ ਦਾ ਇਕੱਠ/ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ/ ਖਨੌਰੀ ਧਰਨੇ ਦੇ ਨੁਕਸਾਨ ਦਾ ਮੰਗਿਆ ਹਿਸਾਬ

0
1

ਅਮਰਕੋਟ ਦਾਣਾ ਮੰਡੀ ਵਿਖੇ ਮੁੱਖ ਮੰਤਰੀ ਮਾਨ ਦੀ ਆਮਦ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਨੇ ਸਰਗਰਮੀਆਂ ਵਧਾ ਦਿੱਤੀਆਂ ਨੇ। ਇਸੇ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅਮਰਕੋਟ ਬੀਐਸਐਫ ਹੈਡ ਕੁਆਰਟਰ ਦੇ ਸਾਹਮਣੇ ਭਾਰੀ ਇਕੱਠ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਨੌਰੀ ਤੋਂ ਕਿ ਕਿਸਾਨਾਂ ਨੂੰ ਖਦੇੜ ਕੇ ਵੱਡਾ ਨੁਕਸਾਨ ਪਹੁੰਚਾਇਆ ਸੀ, ਜਿਸ ਦੀ ਅਜੇ ਤਕ ਭਰਪਾਈ ਨਹੀਂ ਹੋਈ, ਇਸੇ ਨੂੰ ਲੈ ਕੇ ਮੁੱਖ ਮੰਤਰੀ ਦੀ ਆਮਦ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖਨੋਰੀ ਤੋਂ ਕਿਸਾਨਾਂ ਨੂੰ ਖਦੇੜ ਕੇ ਕਿਸਾਨਾਂ ਦਾ ਸਾਰਾ ਸਮਾਨ ਚੋਰੀ ਕਰ ਲਿਆ ਗਿਆ ਜਿਸ ਦਾ ਕਿਸਾਨਾਂ ਵੱਲੋਂ ਪਤਾ ਵੀ ਲਗਾ ਲਿਆ ਗਿਆ ਪਰ ਸਰਕਾਰ ਵੱਲੋਂ ਨਾ ਦਾ ਅਜੇ ਤੱਕ ਕਿਸਾਨਾਂ ਨੂੰ ਕੋਈ ਮੁਆਵਜ਼ਾ ਦਿੱਤਾ ਗਿਆ ਅਤੇ ਨਾ ਹੀ ਸਮਾਨ ਚੋਰੀ ਕਰਨ ਵਾਲਿਆਂ ਤੇ ਕੋਈ ਕਾਰਵਾਈ ਕੀਤੀ ਗਈ ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਕਾਫੀ ਰੋਸ ਹੈ। ਉਹਨਾਂ ਕਿਹਾ ਕਿ ਜਿਹੜੀਆਂ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਉਹਨਾਂ ਮੰਗਾਂ ਵੱਲ ਪੰਜਾਬ ਸਰਕਾਰ ਧਿਆਨ ਨਹੀਂ ਕਰ ਰਹੀ ਜਿਸ ਕਰਕੇ ਮੁੱਖ ਮੰਤਰੀ ਦਾ ਹਰ ਜਗਹਾ ਤੇ ਵਿਰੋਧ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਹੀ ਅਮਰਕੋਟ ਦਾਣਾ ਮੰਡੀ ਦੇ ਸਾਹਮਣੇ ਉਹਨਾਂ ਵੱਲੋਂ ਵੱਡਾ ਕਾਫਲਾ ਇਕੱਠਾ ਕਰਕੇ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਉਹਨਾਂ ਨੂੰ ਵਿਸ਼ਵਾਸ ਦਵਾਇਆ ਕਿ ਉਹਨਾਂ ਦੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਉਹਨਾਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਈ ਜਾਵੇਗੀ ਜਿਸ ਤੋਂ ਬਾਅਦ ਇਹ ਧਰਨਾ ਸਮਾਪਤ ਕੀਤਾ ਗਿਆ।

LEAVE A REPLY

Please enter your comment!
Please enter your name here