ਕੁੱਲੂ ਮਨਾਲੀ ਚੰਡੀਗੜ੍ਹ ਸੜਕ ’ਤੇ ਭਿਆਨਕ ਹਾਦਸਾ/ ਬੱਸ-ਟਰੱਕ ਟੱਕਰ ’ਚ ਇਕ ਮੌਤ, ਦੋ ਗੰਭੀਰ ਜ਼ਖਮੀ

0
2

 

ਕੁੱਲੂ ਮਨਾਲੀ ਚੰਡੀਗੜ੍ਹ ਮੁੱਖ ਮਾਰਗ ਤੇ ਪੈਂਦੇ ਪਿੰਡ ਦੇਹਣੀ ਵਿਖੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਖਬਰਾਂ ਮੁਤਾਬਕ ਹਰਿਆਣਾ ਨੰਬਰ ਦੀ ਬੱਸ ਮੋੜਾ ਟੋਲ ਪਲਾਜ਼ਾ ਨੇੜੇ ਉਤਾਰਾਈ ਹੋਣ ਕਾਰਨ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਬੱਸ ਦੀ ਟੱਕਰ ਤੋਂ ਬਾਅਦ ਟਰੱਕ ਪਲਟ ਗਿਆ, ਜਿਸ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਤੱਖਦਰਸ਼ੀਆਂ ਮੁਤਾਬਕ ਬੱਸ ਦਾ ਡਰਾਈਵਰ ਬੱਸ ਨੂੰ  ਠੀਕ ਕਰਵਾਉਣ ਤੋਂ ਬਾਅਦ ਕੀਰਤਪੁਰ ਸਾਹਿਬ ਵੱਲ ਨੂੰ ਲਿਜਾਇਆ ਜਾ ਰਿਹਾ ਸੀ ਕਿ ਬੱਸ ਪਿੰਡ ਦੇਹਣੀ ਨਜ਼ਦੀਕ ਉਤਰਾਈ ਵਿੱਚ ਬੇਕਾਬੂ ਹੋ ਗਈ ਜਿਸ ਕਾਰਨ ਸੜ ਕੇ ਕਿਨਾਰੇ ਖੜੇ ਇੱਕ ਟਰੱਕ ਵਿੱਚ ਜਾ ਵੱਜੀ ਜਿਸ ਕਾਰਨ ਟਰੱਕ ਕਰੀਬ 100 ਫੁੱਟ ਦੂਰ ਜਾ ਕੇ ਬੁਰੀ ਤਰ੍ਹਾਂ ਨਾਲ ਪਲਟ ਗਿਆ ਅਤੇ ਪੈਦਲ ਜਾ ਰਹੇ ਇੱਕ ਵਿਅਕਤੀ ਵੀ ਉਕਤ ਬੱਸ ਦੀ ਲਪੇਟ ਵਿੱਚ ਆ ਗਿਆ ਜਿਸ ਕਾਰਨ ਇੱਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜਖਮੀ ਹੈ ਜਿਨਾਂ ਨੂੰ ਇਲਾਜ ਲਈ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਚੋਂ ਦਾਖਲ ਕਰਵਾਇਆ ਗਿਆ। ਮੌਕੇ ਤੇ ਪਹੁੰਚੀ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਿਲ ਹਸਪਤਾਲ ਅਨੰਦਪੁਰ ਸਾਹਿਬ ਭੇਜ ਦਿੱਤਾ ਗਿਆ।
ਇਸ ਮੌਕੇ ਸਿਗਲ ਕੰਪਨੀ ਦੇ ਆਏ ਮੁਲਾਜ਼ਮਾਂ ਨੇ ਦੱਸਿਆ ਕਿ ਉਹਨਾਂ ਨੂੰ ਕੰਪਨੀ ਵੱਲੋਂ ਕੋਈ ਵੀ ਸੇਫਟੀ ਜੈਕਟ ਬੂਟ ਆਦਿ ਨਹੀਂ ਦਿੱਤੇ ਜਾ ਰਹੇ ਅਤੇ ਉਹ ਆਪਣੇ ਨੋਰਮਲ ਕੱਪੜਿਆਂ ਚੋਂ ਹੀ ਕੰਮ ਕਰਦੇ ਹਨ। ਸਿਗਲ ਕੰਪਨੀ ਦੀ 1033 ਐਂਬੂਲੈਂਸ ਤੇ ਡਰਾਈਵਰ ਅਤੇ ਪੈਰਾ ਮੈਡੀਕਲ ਸਟਾਫ ਨਾਲ ਸੰਬੰਧਿਤ ਵਿਅਕਤੀ ਨੇ ਦੱਸਿਆ ਕਿ ਉਹਨਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਸਹੂਲਤ ਉਕਤ ਕੰਪਨੀ ਵੱਲੋਂ ਨਹੀਂ ਦਿੱਤੀ ਜਾ ਰਹੀ।

LEAVE A REPLY

Please enter your comment!
Please enter your name here