ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਮਹਿਲਾ ਦਿਵਸ ਦੀ ਵਧਾਈ/ ਸੰਘਰਸ਼ਸ਼ੀਲ ਔਰਤਾਂ ਦੀ ਸਮਾਜ ਲਈ ਘਾਲਣਾ ਨੂੰ ਕੀਤਾ ਯਾਦ/ ਕਿਹਾ, ਬਜਟ ’ਚ ਔਰਤਾਂ ਨੂੰ ਮਿਲਣਗੇ 1000 ਰੁਪਏ

0
2

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਵਧਾਈ ਦਿੱਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਨੇ ਹਮੇਸ਼ਾ ਹੀ ਸਮਾਜ ਦੀ ਬਿਹਤਰੀ ਲਈ ਸੰਘਰਸ਼ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਕੀਤੇ ਕੰਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਬਹੁਤ ਸਾਰੇ ਕੰਮ ਕੀਤੇ ਗਏ ਨੇ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਅੱਜ ਪਾਸ ਹੋ ਰਹੇ ਬਜਟ ਦੌਰਾਨ ਜ਼ਰੂਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀਆਂ ਔਰਤਾਂ ਨੂੰ ਇਹ ਵਾਅਦਾ ਪੂਰਾ ਹੋਣ ਤੇ ਵਿਸ਼ੇਸ਼ ਤੌਰ ਤੇ ਵਧਾਈ ਦੇਣਾ ਚਾਹੁੰਦੇ ਹਨ।

LEAVE A REPLY

Please enter your comment!
Please enter your name here