ਅੰਮ੍ਰਿਤਸਰ ਦੇ ਪਿੰਡ ਗੈਰੀ ਮੰਡੀ ’ਚ ਨਵ-ਵਿਆਹੁਤਾ ਦਾ ਕਤਲ/ ਇਕ ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ/ ਸਹੁਰਾ ਪਰਿਵਾਰ ’ਤੇ ਲੱਗੇ ਕਤਲ ਦੇ ਇਲਜ਼ਾਮ

0
1

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਅਧੀਨ ਪੈਂਦੇ ਪਿੰਡ ਗੈਰੀ ਮੰਡੀ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨਵ ਵਿਆਹੀ ਲੜਕੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਲੜਕੀ ਦਾ ਵਿਆਹ ਸਿਰਫ ਇੱਕ ਮਹੀਨਾ ਪਹਿਲਾਂ ਹੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਵਿਚਾਲੇ ਛੋਟੀ ਜਿਹੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ, ਜੋ ਇੰਨੀ ਵੱਧ ਗਈ ਕਿ ਲੜਕੀ ਨੂੰ ਗੋਲੀ ਮਾਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਪਲਵਿੰਦਰ ਕੌਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪਰਿਵਾਰ ਨੇ ਸਹੁਰਾ ਪਰਿਵਾਰ ਉਤੇ ਗੰਭੀਰ ਇਲਜ਼ਾਮ ਲਾਉਂਦਿਆਂ ਸਹੁਰਾ ਪਰਿਵਾਰ ਨੂੰ ਕਤਲ ਲਈ ਜ਼ਿੰਮਵਾਰ ਦੱਸਿਆ ਹੈ। ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੁੱਖੀ ਪਰਿਵਾਰ ਦਾ ਕਹਿਣਾ ਹੈ ਕਿ ਅਜੇ ਤਾਂ ਉਹਨਾਂ ਨੇ ਵਿਆਹ ਦੀਆਂ ਖੁਸ਼ੀਆਂ ਵੀ ਪੂਰੀਆਂ ਨਹੀਂ ਮਨਾਈਆਂ ਸਨ ਕਿ ਉਹਨਾਂ ਨੂੰ ਆਪਣੀ ਧੀ ਦੀ ਲਾਸ਼ ਦੇਖਣੀ ਪਈ। ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਹੋਵੇਗਾ ਉਸ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here