ਫਾਜਿਲਕਾ ’ਚ ਸਖਸ਼ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ/ ਮਾਨਸਿਕ ਤਣਾਅ ਦੇ ਚਲਦਿਆਂ ਚੁੱਕਿਆ ਖੌਫਨਾਕ ਕਦਮ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ

0
2

 

ਫਾਜ਼ਿਲਕਾ ਦੇ ਬਸਤੀ ਹਜ਼ੂਰ ਸਿੰਘ ਇਲਾਕੇ ਅੰਦਰ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪ੍ਰਭ ਦਿਆਲ ਵਜੋਂ ਹੋਈ ਹੈ ਜੋ ਇਮਾਰਤ ਠੇਕੇਦਾਰ ਵਜੋਂ ਕੰਮ ਕਰਦਾ ਸੀ। ਪਰਿਵਾਰ ਦੇ ਦੱਸਣ ਮੁਤਾਬਕ ਪ੍ਰਭ ਦਿਆਲ ਚੰਡੀਗੜ੍ਹ ਵਿਖੇ ਇਕ ਘਰ ਦੀ ਮੁਰੰਮਤ ਕਰਵਾ ਰਿਹਾ ਸੀ, ਜਿੱਥੇ ਉਸ ਦੀ ਘਰ ਦੇ ਮਾਲਕਾਂ ਨਾਲ ਤਕਰਾਰ ਹੋਈ ਸੀ, ਜਿਸ ਦੇ ਚਲਦਿਆਂ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਚੱਲ ਰਿਹਾ ਸੀ।  ਮ੍ਰਿਤਕ ਕੋਲੋਂ ਇਕ ਚਾਰ ਪੰਨਿਆਂ ਦਾ ਖੁਦਕੁਸ਼ੀ ਨੋਟ ਮਿਲਿਆ ਹੈ, ਜਿਸ ਵਿਚ ਕਈ ਵਿਅਕਤੀਆਂ ਦੇ ਨਾਲ ਦਰਜ ਹਨ। ਪੁਲਿਸ ਨੇ ਲਾਸ਼ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਆਪਣੇ ਪਤੀ ਨੂੰ ਕੰਮ ‘ਤੇ ਜਾਣ ਤੋਂ ਰੋਕਦੀ ਸੀ, ਪਰ ਉਹ ਕਿਸੇ ਨੂੰ ਧੋਖਾ ਨਾ ਦੇਣ ਦਾ ਵਾਅਦਾ ਕਰਦੇ ਹੋਏ ਕੰਮ ਪੂਰਾ ਕਰਨ ‘ਤੇ ਅੜਿਆ ਰਿਹਾ। ਹਾਲਾਂਕਿ, ਉਕਤ ਸਖਸ਼ ਨੇ ਉਸ ਦੇ ਪਤੀ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਕਾਰਨ ਪੁਲਿਸ ਨੇ ਉਸਦੇ ਪਤੀ ਨੂੰ ਬੁਲਾਇਆ। ਉਸ ਦੇ ਪਤੀ ਨੇ ਪੁਲਿਸ ਨੂੰ ਆਪਣੇ ਕੰਮ ਵਿਚ ਕੋਈ ਗਲਤ ਨਾਲ ਹੋਣ ਦੇ ਸਬੂਤ ਦੇਣ ਦੀ ਪੇਸ਼ਕਸ਼ ਵੀ ਕੀਤੀ ਸੀ।
ਉਸਨੇ ਦੱਸਿਆ ਕਿ ਉਸਦਾ ਪਤੀ ਇੱਕ ਇਮਾਰਤ ਠੇਕੇਦਾਰ ਸੀ ਜੋ ਨਿਊ ਚੰਡੀਗੜ੍ਹ ਵਿਖੇ ਇਕ ਔਲਖ ਨਾਮ ਦੇ ਸਖਸ਼ ਦੀ ਇਮਾਰਤ ਬਣਾਉਣ ਦਾ ਕੰਮ ਕਰ ਰਿਹਾ ਸੀ।  ਉਸਦਾ ਪਤੀ ਛੇ ਮਹੀਨੇ ਪਹਿਲਾਂ ਵਾਪਸ ਆਇਆ ਸੀ, ਜਿਸ ਤੋਂ ਬਾਅਦ ਉਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਘਟਨਾ ਵਾਲੇ ਦਿਨ ਉਸ ਦੇ ਪਤੀ ਨੇ  ਉਸਨੂੰ ਬਹਾਨੇ ਨਾਲ ਘਰੋਂ ਬਾਹਰ ਭੇਜ ਦਿੱਤਾ ਅਤੇ ਮਗਰੋਂ ਇਹ ਖੌਫਨਾਕ ਕਦਮ ਚੁੱਕ ਲਿਆ ਹੈ।
ਫਾਜ਼ਿਲਕਾ ਸਿਟੀ ਪੁਲਿਸ ਸਟੇਸ਼ਨ ਦੇ ਏਐਸਆਈ ਭਗਵਾਨ ਚੰਦ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਉਸਨੇ ਅੱਗੇ ਕਿਹਾ ਕਿ ਮ੍ਰਿਤਕ ਦੀ ਜੇਬ ਵਿੱਚੋਂ ਹਿੰਦੀ ਵਿੱਚ ਲਿਖੇ ਕੁਝ ਕਾਗਜ਼ ਬਰਾਮਦ ਹੋਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here