ਪੰਜਾਬ ਹੁਸ਼ਿਆਰਪੁਰ ’ਚ ਭਿਆਨਕ ਸੜਕ ਹਾਦਸੇ ਚ 3 ਮੌਤਾਂ/ ਚੋਲਾਂਗ ਟੋਲ ਪਲਾਜ਼ਾ ’ਤੇ ਖੜ੍ਹੀ ਗੱਡੀ ਨੂੰ ਮਾਰੀ ਟੱਕਰ/ ਮ੍ਰਿਤਕਾਂ ’ਚ ਮਾਂ-ਪੁੱਤਰ ਵੀ ਸ਼ਾਮਲ By admin - March 10, 2026 0 2 Facebook Twitter Pinterest WhatsApp ਹੁਸ਼ਿਆਰਪੁਰ ਦੇ ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਵਿਚ ਮਾਂ-ਪੁੱਤਰ ਵੀ ਸ਼ਾਮਲ ਹਨ। ਪ੍ਰਤੱਖਦਰਸ਼ੀਆਂ ਮੁਤਾਬਕ ਇਹ ਹਾਦਸਾ ਟੌਲ ਪਲਾਜਾ ਉਤੇ ਪਰਚੀ ਕਟਵਾ ਰਹੀ ਕਾਰ ਨੂੰ ਪਿੱਛੋਂ ਆਉਂਦੀ ਤੇਜ਼ ਰਫਤਾਰ ਕਾਰ ਦੇ ਟੱਕਰ ਮਾਰਨ ਕਾਰਨ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਜ਼ਖਮੀਆਂ ਦੀ ਹਸਪਤਾਲ ਜਾਂਦਿਆਂ ਰਸਤੇ ਵਿਚ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ ਮਾਂ ਪੁੱਤਰ ਦਸੂਹਾ ਦੇ ਰਹਿਣ ਵਾਲੇ ਹਨ ਜਦਕਿ ਇਕ ਨੌਜਵਾਨ ਗੁਰਦਾਸਪੁਰ ਦੇ ਪਿੰਡ ਬਾਜ਼ੇਚੱਕ ਦਾ ਵਾਸੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਆਰੰਭ ਦਿੱਤੀ ਹੈ।