ਗੁਰਦਾਸਪੁਰ ’ਚ ਬੀਕੇਯੂ ਚੜੂਨੀ ਦਾ ਪ੍ਰਦਰਸ਼ਨ/ ਰੋਸ ਮਾਰਚ ਕੱਢ ਕੇ ਫੂਕਿਆ ਕੇਂਦਰ ਦਾ ਪੁਤਲਾ/ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਕੀਤਾ ਵਿਰੋਧ

0
4

ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਦੇ ਅਮਰੀਕਾ ਨਾਲ ਵਪਾਰ ਸਮਝੌਤੇ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਗੁਰਦਾਸਪੁਰ ਵਿਖੇ ਟਰੈਕਟਰ ਮਾਰਚ ਕੱਢਿਆ ਗਿਆ। ਜਥੇਬੰਦੀ ਦੇ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਦੀ ਅਗਵਾਈ ਹੇਠ ਕੱਢਿਆ ਗਿਆ ਇਹ ਮਾਰਚ ਬੰਦਾ ਸਿੰਘ ਬਹਾਦਰ ਚੌਕ ਤੋਂ ਹੁੰਦਾ ਹੋਇਆ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਚੌਂਕ ਵਿਚ ਆ ਕੇ ਸਮਾਪਤ ਹੋਇਆ, ਜਿੱਥੇ ਆ ਕੇ ਕੇਂਦਰ ਸਰਕਾਰ  ਦਾ ਪੂਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਟਰੇਡ ਡੀਲ ਕਿਸੇ ਵੀ ਹਾਲਤ ਵਿੱਚ ਭਾਰਤ ਦੇ ਲੋਕਾਂ ਲਈ ਫਾਇਦੇਮੰਦ ਨਹੀਂ ਹੈ। ਇਸ ਨਾਲ ਕਿਸਾਨਾਂ ਦਾ ਹੀ ਨਹੀਂ ਬਲਕਿ ਵਪਾਰੀਆਂ ਦਾ ਅਤੇ ਹਰ ਕਿਸੇ ਦਾ ਨੁਕਸਾਨ ਹੋਵੇਗਾ। ਭਾਰਤ ਸਰਕਾਰ ਵਲੋਂ ਤੁਰੰਤ ਇਸਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਇਸ ਡੀਲ ਨੂੰ ਰੱਦ ਨਹੀਂ ਕਰਦੀ, ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

LEAVE A REPLY

Please enter your comment!
Please enter your name here