ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਦਾ ਅੰਤਮ ਸਸਕਾਰ/ ਵੱਡੀ ਗਿਣਤੀ ਲੋਕਾਂ ਦੀ ਹਾਜ਼ਰੀ ’ਚ ਅੰਤਮ ਵਿਦਾਈ

0
2

ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਵਿੰਦਰ ਸਿੰਘ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਨੇ ਚਾਰ ਵਿਅਕਤੀਆਂ ਨੂੰ ਬਾਈ ਨੇਮ ਤੇ 6 ਤੋਂ 7 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਸਰਪੰਚ ਦਾ ਪਿੰਡ ਦੇ ਸਮਸ਼ਾਨ ਘਾਟ ਵਿਖੇ ਅੰਤਮ ਸਰਕਾਰ ਕਰ ਦਿੱਤਾ ਗਿਆ। ਇਸ ਮੌਕੇ ‘ਤੇ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਮੌਜੂਦ ਰਹੇ ਅਤੇ ਮ੍ਰਿਤਕ ਨੂੰ ਅਖੀਰੀ ਵਿਦਾਈ ਦਿੱਤੀ ਗਈ। ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੁਲਿਸ ਪ੍ਰਸ਼ਾਸਨ ਨੇ ਪਿੰਡ ਅੰਦਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਵਿੰਦਰ ਸਿੰਘ ‘ਹੈਪੀ’ ਦਾ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਮੌਤ ਤੇ ਘਾਟ ਉਤਾਰ ਦਿੱਤਾ ਸੀ।  ਘਟਨਾ ਵੇਲੇ ਜਿਵੇਂ ਹੀ ਸਰਪੰਚ ਹਰਵਿੰਦਰ ਸਿੰਘ ਆਪਣੀ ਗੱਡੀ ਤੋਂ ਉਤਰੇ, ਤਾਂ ਫੋਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਤਾਬੜਤੋੜ 12 ਤੋਂ 14 ਰਾਊਂਡ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।
ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ। ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਅਤੇ ਅੱਗੇ ਸਖਤ ਕਾਰਵਾਈ ਦਾ ਭਰੋਸਾ ਦੇਣ ਤੋਂ ਬਾਅਦ ਪਰਿਵਾਰ ਮ੍ਰਿਤਕ ਦੇਣ ਦਾ ਅੰਤਮ ਸਸਕਾਰ ਕਰਨ ਲਈ ਰਾਜੀ ਹੋਇਆ।

LEAVE A REPLY

Please enter your comment!
Please enter your name here