ਗੁਰਦਾਸਪੁਰ ’ਚ ਸੁਨਿਆਰੇ ਦੇ ਘਰ ਪਹੁੰਚੇ ਵਿਧਾਇਕ ਧਾਲੀਵਾਲ/ ਕਰੋੜਾਂ ਦੀ ਹੋਈ ਸੀ ਲੁੱਟ/ ਮੁੱਖ ਮੰਤਰੀ ਦੀ ਹਦਾਇਤ ਮੁਤਾਬਕ ਕੀਤੀ ਗੱਲਬਾਤ

0
2

ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਤੇ ਦਿਨੀਂ ਕਰੋੜਾਂ ਦੀ ਲੁੱਟ ਦਾ ਸ਼ਿਕਾਰ ਹੋਏ ਸੁਨਿਆਰੇ ਦੇ ਘਰ ਜਾ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਵਿਧਾਇਕ ਨੇ ਮੁੱਖ ਮੰਤਰੀ ਦੀ ਹਦਾਇਤ ਤੋਂ ਬਾਅਦ ਪੀੜਤ ਨਾਲ ਮਿਲ ਕੇ ਹਮਦਰਦੀ ਜਾਹਰ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਰੰਧਾਵਾ, ਹਲਕਾ ਇੰਚਾਰਜ ਰਮਨ ਬਹਿਲ ਅਤੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੀ ਮੌਜੂਦ ਰਹੇ।  ਪਰਿਵਾਰ ਨਾਲ ਮਿਲਣੀ ਤੋਂ ਬਾਅਦ ਵਿਧਾਇਕ ਧਾਲੀਵਾਲ ਨੇ ਜਿਲਾ ਅਧਿਕਾਰੀਆਂ ਕੋਲੋਂ ਲੁੱਟ ਬਾਰੇ ਫੀਡਬੈਕ ਲਈ ਅਤੇ ਪਰਿਵਾਰ ਨੂੰ ਮੁਲਜਮਾਂ ਨੂੰ ਛੇਤੀ ਕਾਬੂ ਕਰ ਕੇ ਲੁੱਟ ਦਾ ਸਮਾਨ ਬਰਾਮਦ ਕਰਨ ਦਾ ਭਰੋਸਾ ਦਿਵਾਇਆ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਖਾਸ ਨਿਰਦੇਸ਼ ਤੇ ਉਹ ਪਰਿਵਾਰ ਨਾਲ ਮੁਲਾਕਾਤ ਪਹੁੰਚ ਕਰਨ ਪਹੁੰਚੇ ਹਨ ਕਿਉਂਕਿ ਪੰਜਾਬ ਸਰਕਾਰ ਵਪਾਰ ਅਤੇ ਉਦਯੋਗ ਨੂੰ ਪ੍ਰਫੁੱਲਤ ਕਰ ਰਹੀ ਹੈ ਤੇ ਕਿਸੇ ਵੀ ਵਪਾਰੀ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪਰਿਵਾਰ ਨੂੰ ਤੁਰੰਤ ਸੁਰੱਖਿਆ ਅਤੇ ਅਸਲਾ ਲਾਇਸੰਸ ਵੀ ਮੁਹਈਆ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਲੁੱਟ ਦਾ ਸ਼ਿਕਾਰ ਹੋਏ ਵਰੁਣ ਮਹਾਜਨ ਨੇ ਸੰਤੁਸ਼ਟੀ ਪ੍ਰਗਟਾਈ ਕਿ ਪੰਜਾਬ ਸਰਕਾਰ ਉਹਨਾਂ ਨਾਲ ਹੋਈ ਲੁੱਟ ਨੂੰ ਇੰਨੀ ਗੰਭੀਰਤਾ ਨਾਲ ਲੈ ਰਹੀ ਹੈ ਤੇ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਬਹੁਤ ਜਲਦੀ ਲੁੱਟ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here